ਮਰਹੂਮ ਪੰਜਾਬੀ ਸਿੰਗਰ ਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਈ ਪੰਜਾਬੀ ਸਿੰਗਰਾਂ ਤੇ ਐਕਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਗਈ ਸੀ।
ਹੁਣ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ `ਚ 25 ਅਗਸਤ ਨੂੰ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਪੰਜਾਬੀ ਇੰਡਸਟਰੀ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ :ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ-ਕੌਮੀ ਘੱਟਗਿਣਤੀ ਕਮਿਸ਼ਨ
ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ। ਮੂਸੇਵਾਲਾ ਦੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿਤੀ ਗਈ ਹੈ। ਮੂਸੇਵਾਲਾ ਦੇ ਅਕਾਊਂਟ `ਤੇ ਤਸਵੀਰ `ਚ ਲਿਖਿਆ ਗਿਆ ਹੈ ਕਿ 25 ਅਗਸਤ ਨੂੰ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸ਼ਾਮੀਂ 4 ਵਜੇ ਮਾਨਸਾ ਦੀ ਅਨਾਜ ਮੰਡੀ ਵਿਖੇ ਲਕਸ਼ਮੀ ਨਾਰਾਇਣ ਮੰਦਰ ਕੋਲ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਮੂਸੇਵਾਲਾ ਦੇ ਪਰਿਵਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਵੱਲੋਂ ਇਸ ਜਗ੍ਹਾ ਤੇ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ।