ਪੰਜਾਬ ‘ਚ ਹਰ ਰੋਜ਼ ਦਿਲ ਨੂੰ ਦਹਿਲਾਉਣ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਦਿਨ ਦਿਹਾੜੇ ਪੰਜਾਬ ‘ਚ ਕ੍ਰਾਈਮ ਹੋ ਰਿਹਾ ਹੈ।ਦੱਸ ਦੇਈਏ ਕਿ ਪੰਜਾਬ ਦੇ ਜਲੰਧਰ ਜਿਲ੍ਹੇ ‘ਚ ਰੇਲਵੇ ਸਟੇਸ਼ਨ ਦੇ ਬਾਹਰ ਲਾਲ ਰੰਗ ਦੇ ਅਟੈਚੀ ‘ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ।ਅਟੈਚੀ ‘ਚ ਲਾਸ਼ ਕਰੀਬ 30-32 ਸਾਲ ਦੇ ਸਖਸ਼ ਦੀ ਲਾਸ਼ ਸੀ।ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਰੇਲਵੇ ਸਟੇਸ਼ਨ ਤੋਂ ਮੰਗਲਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਰੇਲਵੇ ਸਟੇਸ਼ਨ ਤੋਂ ਬਾਹਰ ਸਨਸਨੀ ਫੈਲ ਗਈ ਜਦੋਂ ਇੱਕ ਲਾਲ ਰੰਗ ਦੇ ਬ੍ਰੀਫਕੇਸ ‘ਚੋਂ ਲਾਸ਼ ਬਰਾਮਦ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰੇਲਵੇ ਸਟੇਸ਼ਨ ਛਾਉਣੀ ਵਿੱਚ ਤਬਦੀਲ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਇੱਕ ਰਾਹਗੀਰ ਨੇ ਬ੍ਰੀਫਕੇਸ ਨਾਲ ਲਾਸ਼ ਦੀਆਂ ਲੱਤਾਂ ਲਟਕਦੀਆਂ ਦੇਖੀਆਂ, ਜਿਸ ਤੋਂ ਬਾਅਦ ਪੂਰੇ ਸਟੇਸ਼ਨ ‘ਚ ਹਫੜਾ-ਦਫੜੀ ਮਚ ਗਈ। ਉੱਥੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬ੍ਰੀਫਕੇਸ ਨੂੰ ਕਬਜ਼ੇ ‘ਚ ਲੈ ਲਿਆ। ਡਾਗ ਸਕੁਐਡ ਟੀਮ ਵੀ ਮੌਕੇ ‘ਤੇ ਪਹੁੰਚੀ। ਫ਼ਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਰੇਲਵੇ ਸਟੇਸ਼ਨ ‘ਤੇ ਕਰੀਬ 7 ਵਜੇ ਇਕ ਵਿਅਕਤੀ ਨੇ ਇਕ ਵੱਡਾ ਬੈਗ ਰੱਖਿਆ ਅਤੇ ਰੇਲਵੇ ਸਟੇਸ਼ਨ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਬੈਗ ‘ਚ ਕਿਸੇ ਦੀ ਲਾਸ਼ ਪਈ ਹੈ। ਜੀਆਰਪੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਸਨ ਅਤੇ ਫਰਾਂਸਿਕ ਟੀਮ ਨੂੰ ਬੁਲਾਇਆ ਗਿਆ।