ਐਤਵਾਰ, ਮਾਰਚ 8, 2026 04:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ

by Gurjeet Kaur
ਨਵੰਬਰ 23, 2023
in ਪੰਜਾਬ
0
ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ
• ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ
• ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ: ਸਪੀਕਰ ਕੁਲਤਾਰ ਸਿੰਘ ਸੰਧਵਾਂ
 
ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ   ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਇਸ ਵਫ਼ਦ ਵਿੱਚ ਕਰਨਾਟਕਾ ਵਿਧਾਨ ਸਭਾ ਸਪੀਕਰ   ਯੂ.ਟੀ. ਖਾਦੇਰ ਫ਼ਰੀਦ, ਸਕੱਤਰ ਕਰਨਾਟਕਾ ਵਿਧਾਨ ਪ੍ਰੀਸ਼ਦ  ਕੇ.ਆਰ. ਮਹਾਂਲਕਸ਼ਮੀ, ਸਕੱਤਰ ਕਰਨਾਟਕਾ ਵਿਧਾਨ ਸਭਾ ਸ੍ਰੀਮਤੀ ਐਮ.ਕੇ. ਵਿਸ਼ਾਲਕਸ਼ੀ ਤੋਂ ਇਲਾਵਾ ਕਰਨਾਟਕਾ ਸਪੀਕਰ ਦੇ ਨਿੱਜੀ ਸਕੱਤਰ  ਮਹੇਸ਼ ਕਾਰਜਗੀ, ਸਲਾਹਕਾਰ   ਓਮ ਪ੍ਰਕਾਸ਼ਾ, ਕਰਨਾਟਕਾ ਵਿਧਾਨ ਪ੍ਰੀਸ਼ਦ ਦੀ ਵਧੀਕ ਸਕੱਤਰ ਸ੍ਰੀਮਤੀ ਐਸ. ਨਿਰਮਲਾ, ਡਾਇਰੈਕਟਰ (ਆਈ.ਟੀ.)   ਜੇ. ਈ. ਸ਼ਸ਼ੀਧਰ, ਓ.ਐਸ.ਡੀ. ਟੂ ਚੇਅਰਮੈਨ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਡੀ. ਸ਼ੀਲਾ ਅਤੇ ਚੀਫ਼ ਐਡੀਟਰ ਆਫ਼ ਡੀਬੇਟਸ   ਐਮ. ਸ਼ਸ਼ੀਕਾਂਤ ਸ਼ਾਮਲ ਹਨ।
   
ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਕਰਵਾ ਕੇ ਸਮੂਹ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।
ਸਪੀਕਰ ਨੇ ਦੱਸਿਆ ਕਿ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਮਿਲ ਰਹੀਆਂ ਹਨ।
ਕਰਨਾਟਕਾ ਵਿਧਾਨ ਸਭਾ ਸਪੀਕਰ   ਯੂ.ਟੀ. ਖਾਦੇਰ ਫ਼ਰੀਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੈਸ਼ਨਲ ਈ ਵਿਧਾਨ ਐਪਲੀਕੇਸ਼ਨ ਇੱਕ ਸਮਰੱਥ ਪ੍ਰਣਾਲੀ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕਾਰ ਵਿਹਾਰ ਇੱਕ ਤਸੱਲੀ ਭਰਪੂਰ ਢੰਗ ਨਾਲ ਚਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰਜ ‘ਤੇ ਕਰਨਾਟਕਾ ਵਿਧਾਨ ਸਭਾ ਵਿੱਚ ਇੱਕ ਅਜਿਹਾ ਸਿਸਟਮ ਲਾਗੂ ਕਰਨ ਬਾਰੇ ਸੋਚ ਰਹੇ ਹਾਂ, ਜੋ ਸਾਡੀਆਂ ਲੋੜਾਂ ਅਤੇ ਕਾਰਜ ਪ੍ਰਣਾਲੀ ਅਨੁਸਾਰ ਕੰਮ ਕਰੇ।ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਧਾਨ ਸਭਾ ਤੋਂ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਸਾਡੇ ਲਈ ਬੇਹੱਦ ਸਹਿਯੋਗੀ ਸਿੱਧ ਹੋਵੇਗੀ। ਇਸ ਮੌਕੇ ਵਫ਼ਦ ਨੇ ਸਦਨ ਦਾ ਦੌਰਾ ਵੀ ਕੀਤਾ ਅਤੇ ਵਿਹਾਰਕ ਤੌਰ ‘ਤੇ ਸਦਨ ‘ਚ ਲਾਏ ਗਏ ਆਈ ਪੈਡ ਚਲਾ ਕੇ ਵੇਖੇ ਅਤੇ ਨੇਵਾ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ।
ਇਸ ਤੋਂ ਪਹਿਲਾਂ   ਵਿਵੇਕ ਸ਼ਰਮਾ, ਐਸ.ਆਈ.ਓ. (ਐਨ.ਆਈ.ਸੀ.) ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪੇਸ਼ਕਾਰੀ ਵਫ਼ਦ ਨੂੰ ਦਿੱਤੀ ਗਈ, ਜਿਸ ਵਿੱਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਸਾਂਝੀ ਕੀਤੀ ਗਈ। ਵਫ਼ਦ ਮੈਂਬਰਾਂ ਵੱਲੋਂ ਨੇਵਾ ਐਪ ਸਬੰਧੀ ਪੁੱਛੇ ਗਏ ਹਰ ਸਵਾਲ ਦਾ ਐਨ.ਆਈ.ਸੀ. ਦੀ ਟੀਮ ਵੱਲੋਂ ਤਸੱਲੀ ਭਰਪੂਰ ਜਵਾਬ ਦਿੱਤਾ ਗਿਆ। ਇਸ ਮੌਕੇ ਸਪੀਕਰ  ਸੰਧਵਾਂ ਵੱਲੋਂ ਵਫ਼ਦ ਮੈਂਬਰਾਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਸਕੱਤਰ ਪੰਜਾਬ ਵਿਧਾਨ ਸਭਾ   ਰਾਮ ਲੋਕ ਖਟਾਣਾ ਅਤੇ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Tags: Kultar Singh Sandhawapro punjab tvpunjabpunjab governmentvidhan sabha spekar kultar singh sandhwan
Share212Tweet133Share53

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.