Punjab Farmers Suicide: ਕਿਸਾਨ ਕਰਜ਼ੇ ਕਾਰਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਤਾਜ਼ਾ ਮਾਮਲਾ ਖੰਨਾ ‘ਚ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੰਢੂਆਂ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 36 ਸਾਲਾਂ ਦੇ ਸੱਤਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਗੰਡੂਆਂ ਵਜੋਂ ਹੋਈ। ਕਿਸਾਨ ਪਰਿਵਾਰ ਦੇ ਸਿਰ ਕਰੀਬ 12 ਲੱਖ ਦਾ ਕਰਜ਼ਾ ਹੈ। ਸੱਤਜੀਤ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ।
ਹਾਸਲ ਜਾਣਕਾਰੀ ਮੁਤਾਬਕ ਦਹੇੜੂ ਨੇੜੇ ਇੱਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਰੇਲ ਗੱਡੀ ਨੂੰ ਰੋਕਣ ਤੋਂ ਬਾਅਦ ਲੋਕੋ ਪਾਇਲਟ ਵੱਲੋਂ ਇਸ ਮਾਮਲੇ ਦੀ ਸੂਚਨਾ ਰੇਲਵੇ ਚੌਕੀ ਚਾਵਾ ਦੇ ਇੰਚਾਰਜ ਕੁਲਵੰਤ ਸਿੰਘ ਨੂੰ ਦਿੱਤੀ। ਜਿਸ ਮਗਰੋਂ ਚੌਕੀ ਇੰਚਾਰਜ ਕੁਲਵੰਤ ਸਿੰਘ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ।
ਸਰਹਿੰਦ ਤੋਂ ਐਸਐਚਓ ਜੀਆਰਪੀ ਵੀ ਮੌਕੇ ’ਤੇ ਪੁੱਜੇ। ਮੌਕੇ ਤੇ ਕੀਤੀ ਜਾਂਚ ‘ਚ ਇਹ ਖੁਦਕੁਸ਼ੀ ਦਾ ਮਾਮਲਾ ਪਾਇਆ ਗਿਆ। ਇਸ ਤੋਂ ਬਾਅਦ ਮ੍ਰਿਤਕ ਦੀ ਪਛਾਣ ਸੱਤਜੀਤ ਸਿੰਘ (36) ਵਜੋਂ ਹੋਈ ਤਾਂ ਪਤਾ ਲੱਗਾ ਕਿ ਸੱਤਜੀਤ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਸੱਤਜੀਤ ਸਿੰਘ 7 ਏਕੜ ਵਿੱਚ ਖੇਤੀ ਕਰਦਾ ਸੀ। ਪਰ ਉਸ ਦੇ ਸਿਰ ‘ਤੇ ਕਰਜ਼ਾ ਲਗਾਤਾਰ ਵਧ ਰਿਹਾ ਸੀ।
ਸੱਤਜੀਤ ਨੇ ਪਿਤਾ ਦੀ ਮੌਤ ਤੋਂ ਬਾਅਦ ਭੈਣਾਂ ਦਾ ਵਿਆਹ ਕੀਤਾ ਸੀ। ਹੁਣ ਉਸਦਾ 9 ਸਾਲ ਦਾ ਬੇਟਾ ਵੀ ਹੈ, ਜਿਸਦੀ ਪੜ੍ਹਾਈ ਦੇ ਨਾਲ-ਨਾਲ ਪਰਿਵਾਰ ਦਾ ਖਰਚਾ ਸੱਤਜੀਤ ਹੀ ਚਲਾ ਰਿਹਾ ਸੀ। ਇਕੱਲੀ ਖੇਤੀ ਨਾਲ ਉਸਦੀ ਕਮਾਈ ਨਹੀਂ ਹੋ ਰਹੀ ਸੀ। ਇਸ ਕਾਰਨ ਪਰਿਵਾਰ ਦੇ ਸਿਰ ਬੈਂਕਾਂ ਦਾ ਕਰੀਬ 12 ਲੱਖ ਦਾ ਕਰਜ਼ਾ ਹੋ ਗਿਆ। ਬਾਕੀ ਆੜ੍ਹਤੀ ਅਤੇ ਹੋਰ ਕਿਸਮ ਦੇ ਕਰਜ਼ੇ ਵੀ ਸੀ।
ਸੱਤਜੀਤ ਸਿੰਘ ਕਰਜ਼ਾ ਉਤਾਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਸੀ। ਸੱਤਜੀਤ ਸਿੰਘ 7 ਏਕੜ ਵਿੱਚ ਖੇਤੀ ਕਰਦਾ ਸੀ। ਕਰਜ਼ਾ ਉਤਾਰਨ ਲਈ ਉਸਨੇ 2 ਏਕੜ ਜ਼ਮੀਨ ਵੀ ਵੇਚ ਦਿੱਤੀ ਸੀ। ਪਰ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਉਸ ‘ਤੇ ਕਰਜ਼ਾ ਵਧਦਾ ਜਾ ਰਿਹਾ ਸੀ। ਇਸ ਪਰੇਸ਼ਾਨੀ ਨੇ ਉਸਦੀ ਜਾਨ ਲੈ ਲਈ। ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਰੇਲਵੇ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h