ਜਿਥੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ ਉਥੇ ਹੀ ਬਠਿੰਡਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਨਸ਼ੇ ਸਮੇਤ ਗਿਰਫ਼ਤਾਰ ਕੀਤੀ ਗਈ ਹੈ।
ਦੱਸ ਦੇਈਏ ਕਿ ਬਠਿੰਡਾ ਪੁਲਿਸ ਲਾਈਨ ‘ਚ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਇੰਸਟਾਗ੍ਰਾਮ ਤੇ ਰੀਲਾਂ ਬਣਾਉਣ ਦੀ ਬਹੁਤ ਸ਼ੋਕੀਨ ਸੀ ਉਸਦੀ ਕਾਲੀ THAR ‘ਚੋਂ 17.71 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਹਿਲਾ ਕਾਂਸਟੇਬਲ ਦੀ ਥਾਰ ਜਬਤ ਕਰ ਲਈ ਹੈ ਅਤੇ ਮਹਿਲਾ ਨੂੰ ਗਿਰਫ਼ਤਾਰ ਲਿਆ ਗਿਆ ਹੈ।