ਬੁੱਧਵਾਰ, ਨਵੰਬਰ 19, 2025 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

by Gurjeet Kaur
ਜਨਵਰੀ 13, 2024
in ਪੰਜਾਬ
0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ
ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ
ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਦਾ ਕੀਤਾ ਐਲਾਨ, ਜ਼ਿਲਾ ਪੱਧਰ ਉਤੇ ਪਹਿਲੇ ਤਿੰਨ ਸਥਾਨਾਂ ਵਾਲਿਆਂ ਨੂੰ ਮਿਲੇਗੀ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ।
 
ਮੀਤ ਹੇਅਰ ਨੇ ਯੂਥ ਕਲੱਬਾਂ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਯੁਵਾ ਨੀਤੀ ਵਿੱਚ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲਾ ਪੱਧਰ ਉਤੇ ਐਵਾਰਡਾਂ ਦੀ ਚੋਣ ਕਰਕੇ ਪਹਿਲੇ ਤਿੰਨ ਸਥਾਨਾਂ ਉੱਤੇ ਆਉਣ ਵਾਲੇ ਕਲੱਬਾਂ ਨੂੰ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ। ਐਵਾਰਡ ਦੀ ਚੋਣ ਲਈ ਕਲੱਬਾਂ ਦੀਆਂ ਸਰਗਰਮੀਆਂ ਨੂੰ ਆਧਾਰ ਬਣਾਇਆ ਜਾਵੇਗਾ।
ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਤਾਂ ਹੀ ਬੂਰ ਪਵੇਗਾ ਜੇ ਯੂਥ ਕਲੱਬ ਸਰਗਰਮ ਹੋ ਕੇ ਖੁਦ ਪਰਾਲੀ ਨਾ ਸਾੜਨ ਦੀ ਉਦਾਹਰਨ ਪੇਸ਼ ਕਰਨ। ਇਸੇ ਤਰ੍ਹਾਂ ਨਸ਼ੇ ਦੀ ਰੋਕਥਾਮ ਦੀ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ। ਪੇਂਡੂ ਯੂਥ ਕਲੱਬਾਂ ਰਾਹੀਂ ਪਿੰਡਾਂ ਦਾ ਵਿਕਾਸ ਅਤੇ ਤਰੱਕੀ ਜਿਵੇਂ ਕਿ ਸਮਾਜਿਕ ਗਤੀਵਿਧੀਆਂ, ਖੂਨਦਾਨ ਕੈਂਪ, ਵਾਤਾਵਰਣ ਦੀ ਸਾਂਭ-ਸੰਭਾਲ, ਪੌਦੇ ਲਗਾਉਣੇ, ਪਿੰਡ/ਸ਼ਹਿਰ ਦੀਆਂ ਗਲੀਆਂ ਨਾਲੀਆਂ ਦੀ ਸਾਫ-ਸਫਾਈ, ਗਰਾਉਂਡ, ਪਾਰਕਾਂ ਦੀ ਸਾਫ-ਸਫਾਈ ਕੀਤੀ ਜਾਵੇ। ਸਾਰੀਆਂ ਗਤੀਵਿਧੀਆਂ ਨੂੰ ਮਿਲਾ ਕੇ ਹੀ ਮਿਲਣ ਵਾਲੇ ਅੰਕਾਂ ਦੇ ਆਧਾਰ ਉੱਤੇ ਐਵਾਰਡਾਂ ਦੀ ਚੋਣ ਕੀਤੀ ਜਾਵੇਗੀ।
ਯੁਵਕ ਸੇਵਾਵਾਂ ਮੰਤਰੀ ਨੇ ਹਰ ਕਲੱਬ ਦੇ ਨੁਮਾਇੰਦੇ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਸੁਝਾਅ ਮੰਗੇ ਜਿਸ ਦੌਰਾਨ ਹੋਈ ਵਿਚਾਰ ਚਰਚਾ ਵਿੱਚ ਬਹੁਤ ਹੀ ਸਾਰਥਿਕ ਫੀਡਬੈਕ ਮਿਲੀ। ਖੇਡ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀਆਂ ਸਥਾਪਤ ਕਰਨ ਜਾ ਰਹੀ ਹੈ ਜਿਸ ਖੇਤਰ ਵਿੱਚ ਜਿਹੜੀ ਖੇਡ ਖੇਡੀ ਜਾਂਦੀ ਹੈ, ਉੱਥੇ ਉਸੇ ਖੇਡ ਦਾ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਨੈਸ਼ਨਲ ਸਟਾਈਲ ਕਬੱਡੀ ਨੂੰ ਹੁਲਾਰਾ ਦੇਣ ਲਈ ਉਪਰਾਲੇ ਕਰਨ ਲਈ ਆਖਿਆ ਕਿਉਂਕਿ ਇਹ ਖੇਡ ਏਸ਼ੀਅਨ ਗੇਮਜ਼ ਤੇ ਨੈਸ਼ਨਲ ਗੇਮਜ਼ ਦਾ ਹਿੱਸਾ ਹੈ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਿਰਜੇ ਸੁਪਨੇ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਯੁਵਕ ਸਿਖਲਾਈ ਵਿਕਾਸ ਯੁਵਾ ਵਰਕਸ਼ਾਪ, ਯੁਵਕ ਮੇਲੇ, ਟੀਚਰ ਟ੍ਰੇਨਿੰਗ ਕੈਂਪ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ/ ਹਾਈਕਿੰਗ ਟਰੈਕਿੰਗ/ ਮਾਊਟੇਨਰਿੰਗ ਕੋਰਸ, ਇੰਟਰ ਸਟੇਟ ਟੂਰ ਵਰਗੀਆਂ ਸਕੀਮਾਂ ਦਾ ਲਾਭ ਨੌਜਵਾਨਾਂ ਨੂੰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀ ਰਾਸ਼ੀ ਜ਼ਿਲਾ ਪੱਧਰ ਉਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਬਣਾਈ ਕਮੇਟੀ ਵੱਲੋਂ ਕਲੱਬਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਤੀ ਕਲੱਬ 50 ਹਜ਼ਾਰ ਰੁਪਏ ਵੱਧ ਤੋਂ ਵੱਧ ਜਾਰੀ ਕੀਤੇ ਜਾਣਗੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਹ ਰਾਸ਼ੀ ਵਿੱਤੀ ਨਿਯਮਾਂ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਖ਼ਰਚੀ ਜਾਵੇ।
ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਵੀ ਹਾਜ਼ਰ ਸਨ।
Tags: mantri meet hayerਮੰਤਰੀ ਮੀਤ ਹੇਅਰਮੁੱਖ ਮੰਤਰੀ ਭਗਵੰਤ ਸਿੰਘ ਮਾਨ
Share208Tweet130Share52

Related Posts

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਨਵੰਬਰ 18, 2025

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਨਵੰਬਰ 18, 2025
Load More

Recent News

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਚੋਟੀ ਦਾ ਨਕਸਲੀ ਕਮਾਂਡਰ ਹਿਦਮਾ ਮਾਰਿਆ ਗਿਆ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਸਫਲ ਕਾਰਵਾਈ ਲਈ ਵਧਾਈ ਦਿੱਤੀ

ਨਵੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.