ਬੁੱਧਵਾਰ, ਸਤੰਬਰ 3, 2025 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ।

by Bharat Thapa
ਫਰਵਰੀ 6, 2023
in ਪੰਜਾਬ
0

ਚੰਡੀਗੜ੍ਹ/ਲੌਂਗੋਵਾਲ: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ”ਖੇਡਾਂ ਹਲਕਾ ਸੁਨਾਮ ਦੀਆਂ” ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ ‘ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ”ਖੇਡਾਂ ਹਲਕਾ ਸੁਨਾਮ ਦੀਆਂ” ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ ‘ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ।

ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ’ਤੇ ਰਹੀ।

ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ ’ਤੇ ਰਹੀ।

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ ‘ਚਿੱਟੇ’ ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਪਿੰਡ ਪੱਧਰ ‘ਤੇ ਲੈ ਕੇ ਜਾਣ ਲਈ ਹੀ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ।

ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰਿੰਦਰ ਲਾਂਬਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ, ਏ.ਡੀ.ਸੀ. ਵਰਜੀਤ ਵਾਲੀਆ, ਐਮ.ਸੀ. ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babu Bhagwan Das Aroragrand finaleKhel Mahakumbh organizedMemorial Foundationpropunjabtv
Share213Tweet133Share53

Related Posts

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਿਲ੍ਹਿਆਂ ਬਾਰੇ ਸਾਂਝੀ ਕੀਤੀ ਇਹ ਜਾਣਕਾਰੀ

ਸਤੰਬਰ 3, 2025

ਮਨੀਸ਼ ਸਿਸੋਦੀਆ ਨੇ ਹਲਕਾ ਪੱਟੀ ਦੇ ਪਿੰਡ ਮਰੜ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਸਤੰਬਰ 3, 2025

ਅੱਜ ਹੋਵੇਗਾ ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ਦਾ ਫ਼ੈਸਲਾ, ਕੌਣ ਬਣ ਸਕਦਾ ਹੈ ਪ੍ਰਧਾਨ

ਸਤੰਬਰ 3, 2025
Load More

Recent News

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਦੀ ਸੇਵਾ ‘ਚ ਜੁਟੇ MP ਸਤਨਾਮ ਸਿੰਘ ਸੰਧੂ, ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਵਾਸਤੇ ਕਰਵਾਈ ਫੌਗਿੰਗ

ਸਤੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.