ਬਠਿੰਡਾ ਦੇ ਇੱਕ ਹੋਟਲ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਦੋਂ ਇੱਕ ਕੁੜੀ ਨੇ ਇੱਕ ਲੜਕੇ ਨੂੰ ਬਲੇਡ ਨਾਲ ਕੱਟਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇਕ ਹੋਟਲ ਵਿਚ ਇਕ ਲੜਕਾ ਗੰਭੀਰ ਜ਼ਖਮੀ ਹਾਲਤ ਵਿਚ ਪਿਆ ਹੈ।
ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਇਕ ਲੜਕਾ ਖੂਨ ਨਾਲ ਲੱਥਪੱਥ ਬੈੱਡ ਦੇ ਹੇਠਾਂ ਬੇਹੋਸ਼ ਪਿਆ ਮਿਲਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੰਦੀਪ ਗੋਇਲ ਨੇ ਦੱਸਿਆ ਕਿ ਇਕ ਲੜਕੀ ਨੇ ਲੜਕੇ ‘ਤੇ ਬਲੇਡ ਨਾਲ ਹਮਲਾ ਕੀਤਾ ਸੀ।
ਫਿਲਹਾਲ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਪ੍ਰੇਮ ਪ੍ਰਸੰਗ ਦਾ ਹੋ ਸਕਦਾ ਹੈ।