Amritpal Singh Update: ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਖ਼ਬਰ ਤੋਂ ਬਾਅਦ ਮੋਹਾਲੀ ਵਿਖੇ ਅੰਮ੍ਰਿਤਪਾਲ ਦੇ ਸਮਰਥਕਾ ਤੇ ਨਿਹੰਗ ਸਿੰਘਾਂ ਵੱਲੋਂ ਮੋਰਚਾ ਖੋਲ ਦਿੱਤਾ ਗਿਆ ਹੈ। ਇਸ ‘ਚ ਵਾਰਿਸ ਪੰਜਾਬ ਦੇ ਸਮਰਥਕ ਵੀ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਵੱਲੋਂ ਪੁਲਿਸ ਨਾਲ ਧੱਕਾਮੁੱਕੀ ਵੀ ਕੀਤੀ ਗਈ ਹੈ। ਇਸ ਮੋਰਚੇ ਵੱਲੋਂ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਮੁਕਤਸਰ ਸਾਹਿਬ ‘ਚ ਧਾਰਾ 144 ਲਗਾ ਦਿੱਤੀ ਗਈ ਹੈ। ਇਸ ਮੁਤਾਬਕ 5 ਤੋਂ ਵੱਧ ਲੋਕਾਂ ਦੇ ਇੱਕਠੇ ਹੋਣ ‘ਤੇ ਪਾਬੰਦੀ ਹੋਵੇਗੀ।
ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਫਾਜ਼ਿਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਜ਼ਿਲ੍ਹੇ ਦੀ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿ਼ਸ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h