ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਪ੍ਰਧਾਨ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕਰਨ ‘ਤੇ ਅਕਾਲੀ ਦਲ ‘ਚ ਬਾਗ਼ੀ ਸੁਰਾਂ ਉੱਠਣ ਲੱਗੀਆਂ ਹਨ। ਸੁਖਬੀਰ ਬਾਦਲ ਦੇ ਇਸ ਫ਼ੈਸਲੇ ਖਿਲਾਫ਼ ਇਸਤਰੀ ਵਿੰਗ ਦੀਆਂ ਵੱਡੇ ਕੱਦੀ ਦੀਆਂ ਅਹੁਦੇਦਾਰ ਬੀਬੀਆਂ ਨੇ ਸੋਮਵਾਰ ਨੂੰ ਮੋਹਾਲੀ ਦੇ ਇਕ ਹੋਟਲ ‘ਚ ਮੀਟਿੰਗ ਸੱਦੀ ਜਿਸ ਵਿਚ ਪਰਮਜੀਤ ਕੌਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਨੂੰਹ ਹਰਪ੍ਰੀਤ ਕੌਰ, ਕੁਲਦੀਪ ਕੌਰ ਸਾਬਕਾ ਕੌਂਸਲਰ ਜ਼ਿਲ੍ਹਾ ਪ੍ਰਧਾਨ ਮੋਹਾਲੀ, ਬੀਬੀ ਵਿੰਦਰ ਕੌਰ ਬਰਾੜ ਸ਼ਹਿਰੀ ਪ੍ਰਧਾਨ ਪਟਿਆਲਾ, ਬੀਬੀ ਬਲਬੀਰ ਕੌਰ ਪਟਿਆਲਾ (ਦਿਹਾਤੀ), ਸੁਰਿੰਦਰ ਕੌਰ ਦਿਆਲ ਪ੍ਰਧਾਨ ਲੁਧਿਆਣਾ ਸ਼ਹਿਰੀ, ਸ਼ਰਨਜੀਤ ਕੌਰ ਜਿੰਦਰ ਪ੍ਰਧਾਨ ਗੁਰਦਾਸਪੁਰ, ਪੂਨਮ ਅਰੋੜਾ ਜਨਰਲ ਸਕੱਤਰ ਸਤਵੰਤ ਕੌਰ ਕੋਹਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਸਤਰੀ ਵਿੰਗ ਦੀਆਂ ਅਹੁਦੇਦਾਰ ਹਾਜ਼ਰ ਹੋਈਆਂ। ਇਸ ਮੌਕੇ ਇਸਤਰੀ ਵਿੰਗ ਦੀਆਂ ਅਹੁਦੇਦਾਰਾਂ ਨੇ ਕਿਹਾ ਕਿ ਹਰਗੋਬਿੰਦ ਕੌਰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬਾਬਰ ਦੱਸਦੀ ਸੀ, ਫਿਰ ਉਸ ਨੂੰ ਕਿਉਂ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਸੁਖਬੀਰ ਬਾਦਲ ਨੂੰ ਪੱਤਰ ਲਿਖ ਕੇ ਵੀ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਇਕਜੁੱਟ ਹੋ ਕੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਤਾਂ ਕੰਮ ਕਰਨਗੀਆਂ ਪਰ ਇਸਤਰੀ ਵਿੰਗ ਵਿਚ ਕੰਮ ਨਹੀਂ ਕਰਨਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h







