Punjab Governor letter to CM Mann: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖ ਕੇ ਉਹਨਾਂ ਵੱਲੋਂ ਸੱਦੇ ਗਏ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ।
ਚਿੱਠੀ ਵਿਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੂੰ ਮੀਡੀਆ ਤੋਂ ਪਤਾ ਲੱਗਾ ਕਿ ਤੁਸੀਂ ਟਿੱਪਣੀਆਂ ਕੀਤੀਆਂ ਹਨ ਕਿ ਇਹ ਮੰਦਭਾਗੀ ਗੱਲ ਹੈ ਕਿ ਰਾਜਪਾਲ 19 ਅਤੇ 20 ਜੂਨ ਨੂੰ ਹੋਏ ਸੈਸ਼ਨ ਸਬੰਧੀ ਕੋਈ ਕਾਨੂੰਨੀ ਰਾਇ ਨਹੀਂ ਲਈ। ਉਨ੍ਹਾਂ ਕਿਹਾ ਕਿ ਤੁਹਾਡੀ ਜਾਣਕਾਰੀ ਵਾਸਤੇ ਦੱਸ ਦਈਏ ਕਿ ਮੈਂ ਇੱਕ ਵੱਡੇ ਸੰਵਿਧਾਨਕ ਮਾਹਿਰ ਤੋਂ ਕਾਨੂੰਨੀ ਰਾਏ ਲਈ ਸੀ ਜਿਸਨੇ ਦੱਸਿਆ ਕਿ ਸੱਦਿਆ ਗਿਆ ਸੈਸ਼ਨ ਪੂਰਨ ਤੌਰ ’ਤੇ ਗੈਰਕਾਨੂੰਨੀ ਹੈ। ਇਸ ਲਈ ਹੁਣ ਤੁਹਾਡੀਆਂ ਟਿੱਪਣੀਆਂ ’ਤੇ ਹੋਰ ਕੁਝ ਕਹਿਣ ਦੀ ਲੋੜ ਨਹੀਂ ਰਹਿ ਗਈ।
ਉਨ੍ਹਾਂ ਕਿਹਾ ਕਿ ਤੁਸੀਂ ਮੇਰੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਤੇ ਉਲਟਾ ਇਨ੍ਹਾਂ ਨੂੰ ’ਲਵ ਲੈਟਰ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਮੁੱਖ ਮੰਤਰੀ ਰਾਜਪਾਲ ਵੱਲੋਂ ਮੰਗੀ ਜਾਂਦੀ ਜਾਣਕਾਰੀ ਦੇਣ ਦਾ ਪਾਬੰਦ ਹੈ। ਅਜਿਹੀ ਸੂਚਨਾ ਨਾ ਦੇਣਾ ਸੰਵਿਧਾਨ ਦੀ ਧਾਰਾ 167 ਦੀ ਸਪਸ਼ਟ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਤੁਸੀਂ ਰਾਜਪਾਲ ’ਤੇ ਹਾਸੋਹੀਣੀਆਂ ਟਿੱਪਣੀਆਂ ਕੀਤੀਆਂ ਜਿਹਨਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਕਿਉਂਕਿ ਮੁੱਖ ਮੰਤਰੀ ਦੇ ਅਹੁਦੇ ਦੀ ਇਕ ਗਰਿਮਾ ਹੁੰਦੀ ਹੈ।
ਗਵਰਨਰ ਕਿਹਾ ਕਿ ਤੁਹਾਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਮੈਨੂੰ ਰਾਜਪਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਨਿਯੁਕਤ ਕੀਤਾ ਗਿਆ ਹੈ ਤੇ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਪ੍ਰਸ਼ਾਸਨ ਨੂੰ ਨਿਰਪੱਖ ਤੇ ਇਮਾਨਦਾਰੀ ਨਾਲ ਚੱਲਣਾ ਯਕੀਨੀ ਬਣਾਵਾਂ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੈਨੂੰ ਵੱਖ-ਵੱਖ ਭ੍ਰਿਸ਼ਟਾਚਾਰ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਤੁਸੀਂ ਤੁਰੰਤ ਮੇਰੀਆਂ ਚਿੱਠੀਆਂ ਦਾ ਜਵਾਬ ਦਿਓ ਨਹੀਂ ਤਾਂ ਇਸਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ। ਰਾਜਪਾਲ ਨੇ ਲਈ ਕਾਨੂੰਨੀ ਰਾਇ ਦਾ ਖਰੜਾ ਵੀ ਨਾਲ ਭੇਜਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h