ਸੰਨੀ ਇਨਕਲੇਵ ਦੀ ਏਕਤਾ ਕਾਲੋਨੀ ਵਿੱਚ ਲੜਕੀ ਦੇ ਕਤਲ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਲੜਕੀ ਦੀ ਉਮਰ 26 ਤੋਂ 28 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਪਰਿਵਾਰ ਨੇ ਫਿਲਹਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਾਰ ਵੀ ਚੋਰੀ ਕੀਤੀ ਹੈ। ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਸ਼ਾਹਬਾਦ ਤੋਂ ਫੋਨ ਕਿ ਤੁਹਾਡੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਨੂੰ ਹੱਲ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦਾ ਦੋਸਤ ਹੀ ਉਸ ਦਾ ਕਾਤਲ ਹੈ।
ਦਰਅਸਲ ਰਾਤ ਨੂੰ ਸਹਿਮਤੀ ਨਾਲ ਆਏ ਸਨ। ਇਸ ਤੋਂ ਬਾਅਦ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਗੱਡੀ ਦਾ ਸ਼ਾਹਬਾਦ ਮਾਰਕੰਡਾ ਕੋਲ ਐਕਸੀਡੈਂਟ ਹੋ ਗਿਆ। ਇਸ ਤੋਂ ਬਾਅਦ ਜ਼ਖ਼ਮੀ ਨੂੰ ਚੰਡੀਗੜ੍ਹ ਦੇ 32 ਸੈਕਟਰ ਸਥਿਤ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਲਾਜ ਮਗਰੋਂ ਪੁਲਿਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰੇਗੀ। ਮੁਲਜ਼ਮ ਯੂਪੀ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਉਹ ਚੰਡੀਗੜ੍ਹ ਵਿੱਚ ਰਹਿੰਦਾ ਹੈ ਅਤੇ ਉਸ ਦੀ ਲੜਕੀ ਨਾਲ ਜਾਣ-ਪਛਾਣ ਸੀ।
ਪੁਲਿਸ ਇਸ ਮਾਮਲੇ ਦੀ ਜਾਂਚ ਰਹੀ ਹੈ ਕਿ ਮੁਲਜ਼ਮ ਨਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਕੋਈ ਵੀ ਸ਼ਾਮਲ ਸੀ ਜਾਂ ਨਹੀਂ।
ਪੁਲਿਸ ਵੱਖ-ਵੱਖ ਪਹਿਲੂਆਂ ਉਤੇ ਜਾਂਚ ਕਰ ਰਹੀ ਹੈ। ਮ੍ਰਿਤਕ ਲੜਕੀ ਇਕ ਮਲਟੀਨੈਸ਼ਨਲ ਕੰਪਨੀ ਵਿਚ ਨੌਕਰੀ ਕਰਦੀ ਸੀ ਜੋ ਰਾਤ ਕਰੀਬ ਡੇਢ ਵਜੇ ਆਪਣੇ ਫਲੈਟ ਵਿਚ ਆਈ ਸੀ। ਲੜਕੀ ਦੇ ਪਰਿਵਾਰਕ ਮੈਂਬਰ ਰਿਸ਼ਤੇਦਾਰ ਦੇ ਘਰ ਜਗਰਾਤੇ ਉਤੇ ਗਏ ਹੋਏ ਸਨ।
ਸਵੇਰੇ ਗੁਆਂਢੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਕਤਲ ਹੋਣ ਸਬੰਧੀ ਸੂਚਨਾ ਦਿੱਤੀ। ਇਸ ਘਟਨਾ ਦੇ ਪਤਾ ਲੱਗਣ ਉਤੇ ਡੀ.ਐਸ.ਪੀ. ਖਰੜ ਕਰਨ ਸਿੰਘ ਸੰਧੂ ਨੇ ਮੌਕੇ ਉਤੇ ਪੁੱਜ ਕੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਸੀਸੀਟੀਵੀ ਖੰਗਾਲ ਰਹੀ ਹੈ ਅਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।