Accident Chhath Puja: ਔਰੰਗਾਬਾਦ ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਛੱਠ ਪੂਜਾ ਲਈ ਪ੍ਰਸ਼ਾਦ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਪੂਰਾ ਘਰ ਅੱਗ ਦੀ ਲਪੇਟ ‘ਚ ਆ ਗਿਆ। ਇਸ ਅੱਗ ‘ਚ ਕਰੀਬ 25 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ‘ਚ 7 ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਪੁਲਿਸ ਕਰਮਚਾਰੀ ਸੂਚਨਾ ਮਿਲਣ ‘ਤੇ ਅੱਗ ਬੁਝਾਉਣ ਪਹੁੰਚੇ ਸੀ ਪਰ ਅਚਾਨਕ ਸਿਲੰਡਰ ਫਟ ਗਿਆ ਅਤੇ ਇਹ ਵੱਡਾ ਹਾਦਸਾ ਹੋ ਗਿਆ। ਮਾਮਲਾ ਜ਼ਿਲ੍ਹੇ ਦੇ ਸ਼ਾਹਗੰਜ ਇਲਾਕੇ ਦਾ ਹੈ। ਜਿੱਥੇ ਅਨਿਲ ਗੋਸਵਾਮੀ ਦੇ ਘਰ ਔਰਤਾਂ ਛਠ ਪੂਜਾ ਦਾ ਪ੍ਰਸ਼ਾਦ ਬਣਾ ਰਹੀਆਂ ਸੀ, ਇਸੇ ਦੌਰਾਨ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਘਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸਪਾਸ ਦੇ ਲੋਕ ਵੀ ਅੱਗ ਬੁਝਾਉਣ ਲਈ ਪਹੁੰਚ ਗਏ।
ਇਹ ਵੀ ਪੜ੍ਹੋ : Bambiha Gang Shooters: ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ, ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲ ਵੀ ਸ਼ਾਮਲ
ਇਸ ਦੌਰਾਨ ਥਾਣਾ ਸਿਟੀ ਦੀ ਪੁਲੀਸ ਟੀਮ ਵੀ ਗਸ਼ਤ ਕਰ ਰਹੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਪਰ ਇਸ ਦੌਰਾਨ ਅਚਾਨਕ ਸਿਲੰਡਰ ਫਟ ਗਿਆ। ਜਿਸ ਦੀ ਪਕੜ ਵਿੱਚ 7 ਪੁਲਿਸ ਮੁਲਾਜ਼ਮ ਵੀ ਆ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ‘ਚ ਕੁੱਲ 25 ਲੋਕ ਝੁਲਸ ਗਏ ਹਨ। ਫਿਲਹਾਲ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਹਾਦਸੇ ‘ਚ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ
ਇਸੇ ਦੌਰਾਨ ਥਾਣਾ ਸਿਟੀ ਦੀ ਗਸ਼ਤੀ ਟੀਮ ਵੀ ਉੱਥੇ ਪਹੁੰਚ ਗਈ ਅਤੇ ਪੁਲੀਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪਰ ਇਸ ਦੌਰਾਨ ਸਿਲੰਡਰ ਫਟ ਗਿਆ, ਜਿਸ ਦੀ ਲਪੇਟ ‘ਚ 7 ਪੁਲਸ ਕਰਮਚਾਰੀ ਵੀ ਆ ਗਏ।
ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 25 ਲੋਕ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਉਹ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਗਏ। ਫਿਲਹਾਲ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h