Mohali: ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਢੰਗ ਨਾਲ ਦੁਬਈ ਤੋਂ ਭਾਰਤ ਲਿਆਂਦਾ ਜਾ ਰਿਹਾ ਤਕਰੀਬਨ 187 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਸੋਨੇ ਦੀ ਕੀਮਤ 10 ਲੱਖ ਰੁਪਏ ਤੋਂ ਵੱਧ ਬਣਦੀ ਹੈ।
ਜਾਣਕਾਰੀ ਮੁਤਾਬਕ ਇੰਡੀਗੋ ਦੀ ਫਲਾਈਟ ਨੰਬਰ 6 ਈ-56 ਦੁਬਈ ਤੋਂ ਚੰਡੀਗੜ੍ਹ ਲਈ 14:50 ‘ਤੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਪਹੁੰਚੀ ਸੀ। ਪ੍ਰੋਫਾਈਲਿੰਗ ਅਤੇ ਗੁਪਤ ਸੂਚਨਾ ਦੇ ਆਧਾਰ ‘ਤੇ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਟੇਪ ਰਾਹੀਂ ਸਾਮਾਨ ਦੀ ਟਰਾਲੀ ‘ਤੇ ਚਿਪਕਾਏ ਸੋਨੇ ਦੇ ਟੁਕੜੇ ਬਰਾਮਦ ਹੋਏ। ਜਿਸ ਦੀ ਬਾਜ਼ਾਰੀ ਕੀਮਤ 10 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਕਸਟਮ ਅਧਿਕਾਰੀਆਂ ਵੱਲੋਂ ਬਰਾਮਦ ਸੋਨਾ ਜ਼ਬਤ ਕਰ ਲਿਆ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h