Pakistan Hazara Express Train Derailed: ਪਾਕਿਸਤਾਨ ਵਿੱਚ ਅੱਜ ਐਤਵਾਰ ਦੁਪਹਿਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ। ਅਧਿਕਾਰੀਆਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ 50 ਲੋਕ ਜ਼ਖ਼ਮੀ ਹੋਏ।
ਮੀਡੀਆ ਰਿਪੋਰਟਾਂ ਮੁਤਾਬਕ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਰਹਾਰੀ ਰੇਲਵੇ ਸਟੇਸ਼ਨ ਨੇੜੇ ਰਾਵਲਪਿੰਡੀ ਲਈ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ। ਜਦਕਿ ਇਸ ਹਾਦਸੇ ‘ਚ 20 ਲੋਕਾਂ ਦੀ ਜਾਨ ਚਲੀ ਗਈ।
ਜ਼ਖ਼ਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ, ਕਿਉਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੋਗੀਆਂ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h