ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਇੱਕ ਨਿੱਜੀ ਬੱਸ ਦੇ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਨੌਜਵਾਨਾਂ ਨੂੰ ਅੱਧਾ ਕਿਲੋਮੀਟਰ ਤੱਕ ਘਸੀਟਦੀ ਲੈ ਗਈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨਾਂ ਨੂੰ ਲੋਕਾਂ ਨੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਨ੍ਹਾਂ ‘ਚੋਂ ਇਕ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਆਕਾਸ਼ ਨੇ ਦੱਸਿਆ ਕਿ ਉਹ ਆਪਣੇ ਦੋ ਦੋਸਤਾਂ ਨਾਲ ਦੂਜੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਘਰ ਆ ਰਿਹਾ ਸੀ। ਜਦੋਂ ਉਹ ਜਲੰਧਰ ਬਾਈਪਾਸ ਚੌਕ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਬੱਸ ਉਸ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਖਿੱਚ ਕੇ ਲੈ ਗਈ। ਇਸ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਬੱਸ ਰੋਕ ਕੇ ਉਸ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।