Dr. Surjit Patar Named Park in Moga: ਮੋਗਾ ਜਿਲੇ ‘ਚ ਪੰਜਾਬ ਦੇ ਪ੍ਰਸਿੱਧ ਸਾਹਿਤਕਾਰ ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਪਿੰਡ ਭਿੰਡਰ ਕਲਾਂ ਵਿਖੇ ਬਾਗ਼ ਬਣਾਇਆ ਗਿਆ ਹੈ। ਇਸ ਪਾਰਕ ਦਾ ਨਾਮ ਬਾਗ਼ – ਏ – ਅਦਬ ਰੱਖਿਆ ਗਿਆ ਹੈ।
‘
ਬਾਗ-ਏ-ਅਦਬ’ ਦਾ ਉਦਘਾਟਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਐਸਐਸਪੀ ਅਵਨੀਤ ਕੌਰ ਸਿੱਧੂ ਅਤੇ ਪ੍ਰਸਿੱਧ ਪੰਜਾਬੀ ਕਲਾਕਾਰ ਮਲਕੀਤ ਰੋਨੀ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੇ ਇਸ ਨੇਕ ਕਾਰਜ ਲਈ ਢਾਈ ਏਕੜ ਜ਼ਮੀਨ ਦਾਨ ਕੀਤੀ ਹੈ। ਸਪੀਕਰ ਸੰਘਵਾ ਨੇ ਕਿਹਾ ਕਿ ਸਰਪੰਚ ਵੱਲੋਂ ਆਪਣੀ ਜ਼ਮੀਨ ਦਾਨ ਕਰਕੇ ਸਵਰਗੀ ਲੇਖਕ ਦੀ ਯਾਦ ਵਿੱਚ ਇੱਕ ਪਾਰਕ ਬਣਾਉਣਾ ਇੱਕ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੀਆਂ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਜਾਰੀ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਇਹ ਪਾਰਕ ਨਾ ਸਿਰਫ਼ ਮਰਹੂਮ ਲੇਖਕ ਨੂੰ ਸ਼ਰਧਾਂਜਲੀ ਹੈ ਬਲਕਿ ਸਥਾਨਕ ਲੋਕਾਂ ਲਈ ਇੱਕ ਜਨਤਕ ਸਥਾਨ ਵਜੋਂ ਵੀ ਕੰਮ ਕਰੇਗਾ। ਇਸ ਪਹਿਲਕਦਮੀ ਨਾਲ ਖੇਤਰ ਵਿੱਚ ਸਾਹਿਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ।