ਅੰਮ੍ਰਿਤਸਰ: ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਭਾਈ ਬਲਵਿੰਦਰ ਸਿੰਘ ਜਟਾਣਾ (Balwinder Singh Jatana) ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ। ਭਾਈ ਬਲਵਿੰਦਰ ਸਿੰਘ ਦੀ ਤਸਵੀਰ ਸਣੇ 3 ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ (Central Sikh Museum) ਵਿੱਚ ਲਗਾਈਆਂ ਗਈਆਂ। ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ SYL ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ SYL ਦੇ ਮੁੱਦੇ ‘ਤੇ ਗੱਲਬਾਤ ਕਰਾਂਗੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਵਾਈਐਲ ਦੇ ਮੁੱਦੇ ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ।