ਬੰਗਲਾਦੇਸ਼ ਦੇ ਢਾਕਾ ਤੋਂ ਇੱਕ ਬੇਹੱਦ ਅਹਿਮ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਢਾਕਾ ਦੇ ਉੱਤਰਾ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਫੌਜ ਜ਼ਖਮੀਆਂ ਨੂੰ ਬਚਾ ਰਹੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਜਾ ਰਹੀ ਹੈ।
ਇੱਕ ਰਿਪੋਰਟ ਅਨੁਸਾਰ ਜਹਾਜ਼ ਸਕੂਲ ਨਾਲ ਟਕਰਾ ਗਿਆ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਹ ਫੁਟੇਜ ਉਸੇ ਹਾਦਸੇ ਦੀ ਹੈ ਜਾਂ ਨਹੀਂ।
ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।
ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਉਂ ਹੋਇਆ ਅਤੇ ਕਿੰਨੇ ਲੋਕ ਜ਼ਖਮੀ ਜਾਂ ਮਾਰੇ ਗਏ। ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੀਆਂ ਦੋ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।