ਹੁਸ਼ਿਆਰਪੁਰ ਵਿੱਚ ਟਰੈਕਟਰ ਉਤੇ ਸਟੰਟ ਕਰ ਰਹੇ ਇੱਕ ਨੌਜਾਨ ਨੂੰ ਪੁਲਿਸ ਚੰਗੀ ਤਰ੍ਹਾਂ ਸਬਕ ਸਿਖਾਇਆ। ਨੌਜਵਾਨ ਫੂਡ ਸਟਰੀਟ ਉਤੇ ਟਰੈਕਟਰ ਦੇ ਨਾਲ ਸਟੰਟਬਾਜ਼ੀ ਕਰ ਰਿਹਾ ਸੀ। ਉਸ ਦੀ ਇਸ ਹਰਕਤ ਕਾਰਨ ਉਸ ਦੀ ਅਤੇ ਹੋਰ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀਆਂ ਸਨ।
ਸੂਚਨਾ ਮਿਲਣ ਉਤੇ ਪੁਲਿਸ ਨੇ ਵੱਡਾ ਐਕਸ਼ਨ ਲਿਆ। ਪੁਲਿਸ ਨੇ ਨੌਜਵਾਨ ਦਾ ਚਲਾਨ ਕਰਕੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ। ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅੱਗੇ ਤੋਂ ਅਜਿਹੀ ਹਰਕਤ ਕਰਦਾ ਫੜਿਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਫੂਡ ਸਟਰੀਟ ‘ਤੇ ਟਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਸੀ। ਇਸ ‘ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ।ਫੂਡ ਸਟਰੀਟ ‘ਤੇ ਖਾਣ ਪੀਣ ਦੇ ਸ਼ੌਕੀਨਾਂ ਦੀ ਭੀੜ ਲੱਗੀ ਹੋਈ ਹੈ। ਇਸ ਸਟੰਟ ਵਿੱਚ ਵੱਡਾ ਹਾਦਸਾ ਹੋਣੋਂ ਟਲ ਗਿਆ।
ਵੀਡੀਓ ‘ਚ ਨੌਜਵਾਨ ਅਗਲੇ ਦੋ ਟਾਇਰ ਉਪਰ ਚੁੱਕ ਕੇ ਟਰੈਕਟਰ ਉਪਰ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ਟਰੈਕਟਰ ਦੇ ਆਲੇ-ਦੁਆਲੇ ਲੋਕ ਵੀ ਨਜ਼ਰ ਆ ਰਹੇ ਹਨ। ਇਸ ਕਾਰਨ ਉਥੇ ਵੱਡਾ ਹਾਦਸਾ ਹੋਣੋ ਟਲ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਵੀ ਕਾਰਵਾਈ ਕੀਤੀ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਦਾ ਵੀ ਚਲਾਨ ਕੱਟ ਦਿੱਤਾ ਹੈ।
ਹੁਸ਼ਿਆਰਪੁਰ ਦੇ ਪੀਸੀਆਰ ਐਸਐਚਓ ਸੁਭਾਸ਼ ਭਗਤ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਟਰੇਸ ਕਰਕੇ ਉਸ ਨੂੰ ਲੱਭ ਲਿਆ ਹੈ। ਪੁਲਿਸ ਨੇ ਡਰਾਈਵਰ ਦੇ ਪਿਤਾ ਨੂੰ ਬੁਲਾ ਕੇ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹਾ ਨਾ ਕਰੇ। ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਹੋਰ ਦੀ ਜਾਨ ਵੀ ਖਤਰੇ ਵਿੱਚ ਪਾਵੇਗਾ। ਉਕਤ ਨੌਜਵਾਨ ਥਾਣਾ ਬੁਲੋਵਾਲ ਅਧੀਨ ਪੈਂਦੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।