ਵੀਰਵਾਰ, ਫਰਵਰੀ 26, 2026 04:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਲ੍ਹਾਂ ‘ਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸਬੰਧੀ ਜਲਦ ਬਣੇਗੀ ਨੀਤੀ :ਹਰਜੋਤ ਸਿੰਘ ਬੈਂਸ

ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਹੁਣ ਅਸਲ ਮਾਅਨਿਆਂ ਵਿਚ ਸੁਧਾਰ ਘਰ ਬਣਾਇਆ ਜਾ ਰਿਹਾ ਹੈ, ਜਿਥੇ ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਵਿਸ਼ੇਸ਼ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਾਫੀ ਹੱਦ ਤੱਕ ਪੰਜਾਬ ਸਰਕਾਰ ਇਸ ਵਿਚ ਸਫਲ ਵੀ ਹੋਈ ਹੈ।

by Bharat Thapa
ਦਸੰਬਰ 28, 2022
in ਪੰਜਾਬ
0

ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਹੁਣ ਅਸਲ ਮਾਅਨਿਆਂ ਵਿਚ ਸੁਧਾਰ ਘਰ ਬਣਾਇਆ ਜਾ ਰਿਹਾ ਹੈ, ਜਿਥੇ ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਵਿਸ਼ੇਸ਼ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਾਫੀ ਹੱਦ ਤੱਕ ਪੰਜਾਬ ਸਰਕਾਰ ਇਸ ਵਿਚ ਸਫਲ ਵੀ ਹੋਈ ਹੈ। ਉਹ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੀ ਜ਼ਮੀਨ ’ਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਗਾਏ ਗਏ ਪੈਟਰੋਲ ਪੰਪ ‘ਉਜਾਲਾ ਫਿਊਲਜ਼’ ਦੇ ਲੋਕ ਅਰਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ਼ਾਮ ਚੌਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਏਡੀਜੀਪੀ ਜੇਲ੍ਹਾਂ ਬੀ. ਚੰਦਰ ਸ਼ੇਖਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸਐੱਸਪੀ ਸਰਤਾਜ ਸਿੰਘ ਚਾਹਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਾਰਜਕਾਰੀ ਮੁਖੀ ਅਤੇ ਸਟੇਟ ਹੈੱਡ ਜਤਿੰਦਰ ਕੁਮਾਰ ਤੇ ਮੁੱਖ ਜਨਰਲ ਮੈਨੇਜਰ ਆਰਐੱਸ ਪੀਊਸ਼ ਮਿੱਤਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਮੁੜ-ਵਸੇਬੇ ਲਈ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਐਲ. ਈ. ਡੀ ਬੱਲਬ, ਪੇਪਰ ਅਤੇ ਬੇਕਰੀ ਉਤਪਾਦਾਂ ਤੋਂ ਇਲਾਵਾ ਹੋਰ ਕਈ ਪ੍ਰਾਜੈਕਟ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਹੁਣ ਜੇਲ੍ਹਾਂ ਵਿਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਨੂੰ ਵੀ ਇਨ੍ਹਾਂ ਪ੍ਰਾਜੈਕਟਾਂ ਵਿਚ ਸ਼ਾਮਿਲ ਕਰਨ ਲਈ ਸਰਕਾਰ ਵੱਲੋਂ ਨਵੀਂ ਪਾਲਿਸੀ ਬਣਾਈ ਜਾ ਰਹੀ ਹੈ ਤਾਂ ਜੋ ਉਹ ਵੀ ਆਪਣੀ ਮਰਜ਼ੀ ਨਾਲ ਜੇਲ੍ਹਾਂ ਵਿਚ ਕੰਮ ਕਰਕੇ ਸਮਾਜ ਮੁੱਖ ਧਾਰਾ ਵਿਚ ਸ਼ਾਮਿਲ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਵਿਚ ਕੇਵਲ ਕੈਦੀਆਂ ਨੂੰ ਹੀ ਕੰਮ ਕਰਨ ਦੀ ਆਗਿਆ ਹੈ। ਉਨ੍ਹਾਂ ‘ਉਜਾਲਾ ਫਿਊਲਜ਼’ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਦੇ ਮਕਸਦ ਨਾਲ ਇਨ੍ਹਾਂ ਪੈਟਰੋਲ ਪੰਪਾਂ ’ਤੇ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵਾਹਨਾਂ ਵਿਚ ਤੇਲ ਪਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਪਾਂ ਤੋਂ ਹੋਣ ਵਾਲੀ ਆਮਦਨ ਦਾ ਲਾਭ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਕੈਦੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਪੜ੍ਹਾਈ ’ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਡੀਅਨ ਆਇਨ ਨਾਲ ਮਿਲ ਕੇ ਜੇਲ੍ਹਾਂ ਵਿਚ ਲੱਗਣ ਵਾਲਾ ਇਹ ਪੰਜਾਬ ਦਾ ਤੀਸਰਾ ਪੈਟਰੋਲ ਪੰਪ ਹੈ। ਇਸ ਤੋਂ ਪਹਿਲਾਂ ਰੂਪਨਗਰ ਅਤੇ ਲੁਧਿਆਣਾ ਵਿਚ ਅਜਿਹੇ ਪੈਟਰੋਲ ਪੰਪ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਫ਼ਿਰੋਜ਼ਪੁਰ ਅਤੇ ਪਟਿਆਲਾ ਵਿਚ ਇਹ ਪੰਪ ਸ਼ੁਰੂ ਹੋਣ ਜਾ ਰਹੇ ਹਨ।

ਰੇਲਵੇ ਲਾਈਨ ਦੇ ਬਿਜਲੀਕਰਨ ਦਾ ਮੁਆਇਨਾ ਅੱਜ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਤੱਕ ਅਸੀਂ ਜੇਲ੍ਹਾਂ ਵਿਚੋਂ ਬੁਰੀਆਂ ਖ਼ਬਰਾਂ ਹੀ ਸੁਣਦੇ ਆਏ ਹਾਂ, ਪਰੰਤੂ ਹੁਣ ਜੇਲ੍ਹਾਂ ਵਿਚੋਂ ਚੰਗੀਆਂ ਖ਼ਬਰਾਂ ਵਿਚ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਕੇਵਲ ਅੱਠ ਮਹੀਨਿਆਂ ਵਿਚ ਹੁਣ ਤੱਕ ਦੇ ਸਭ ਤੋਂ ਵੱਧ 4800 ਮੋਬਾਇਲ ਫੋਨ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਕਿ ਹੁਣ ਤੱਕ ਦਾ ਇਕ ਰਿਕਾਰਡ ਹੈ। ਇਸੇ ਤਰ੍ਹਾਂ ਸਭ ਤੋਂ ਵੱਧ ਜੇਲ੍ਹ ਕਰਮਚਾਰੀਆਂ ਦੀ ਸਸਪੈਂਸ਼ਨ ਵੀ ਹੋਈ ਹੈ ਅਤੇ ਜੇਲ੍ਹਾਂ ਵਿਚੋਂ ਨਸ਼ੇ ਵੀ ਫੜ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜੇਲ੍ਹਾਂ ਵਿਚ ਅਪਣਾਈ ਜਾ ਰਹੀ ਸਖ਼ਤੀ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿਥੇ ਜੇਲ੍ਹਾਂ ਵਿਚ ਬੰਦ ਸਾਰੇ ਕੈਦੀਆਂ ਦੀ ਡਰੱਗ ਸਕਰੀਨਿੰਗ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਫੈਮਿਲੀ ਵਿਜ਼ਿਟ ਕਰਵਾਉਣ ਵਾਲਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸੁਧਾਰ ਦੇ ਮਿਸ਼ਨ ਨੂੰ ਲੈ ਕੇ ਚੱਲ ਰਹੇ ਹਨ ਅਤੇ ਉਹ ਦਿਨ ਜਲਦ ਆਵੇਗਾ, ਜਦੋਂ ਸੂਬੇ ਦੀਆਂ ਜੇਲ੍ਹਾਂ ਦੇਸ਼ ਦੀਆਂ ਬਿਹਤਰੀਨ ਜੇਲ੍ਹਾਂ ਵਿਚੋਂ ਇਕ ਹੋਣਗੀਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪੈਟਰੋਲ ਪੰਪ ’ਤੇ ਵਾਹਨਾਂ ਵਿਚ ਖ਼ੁਦ ਤੇਲ ਪਾ ਕੇ ਪੈਟਰੋਲ ਪੰਪ ਦੀ ਸ਼ੁਰੂਆਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: A policyharjot singh bainsjailsmade regardingpropunjabtvthe workunder-trial
Share204Tweet128Share51

Related Posts

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026
Load More

Recent News

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.