ਕੈਨੇਡਾ ਤੋਂ ਇੱਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ । ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿ.ਤਕ ਰਾਏਕੋਟ ਦੇ ਪਿੰਡ ਸੀਲੋਆਣੀ ਦਾ ਰਹਿਣ ਵਾਲਾ ਸੀ ਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਉਹ ਆਪਣੇ ਚਾਰ ਦੋਸਤਾਂ ਨਾਲ ਐਫਸਫੋਰਡ ਰਹਿੰਦਾ ਸੀ।
ਕੈਨੇਡਾ ਰਹਿ ਰਹੇ ਸਾਥੀ ਨੌਜਵਾਨਾਂ ਨੇ ਪਰਿਵਾਰ ਨੂੰ ਦੱਸਿਆ ਕਿ 27 ਅਗਸਤ ਦੀ ਰਾਤ ਨੂੰ ਐਫਸਫੋਰਡ ਵਿਖੇ ਗੁਰਦੁਆਰਾ ਬੰਦਾ ਬਹਾਦਰ ਵਿਖੇ ਸੇਵਾ ਕਰਕੇ ਰਾਤ ਨੂੰ ਕਰੀਬ 10.30 ਵਜੇ ਆਪਣੇ ਰੂਮ ਵਿੱਚ ਆ ਕੇ ਸੌ ਗਿਆ ਸੀ । ਸਾਥੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਪਤਾ ਲੱਗਿਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ ।
ਇਸ ਸਬੰਧੀ ਮ੍ਰਿ.ਤਕ ਦੇ ਭਣੋਈਏ ਨੇ ਦੱਸਿਆ ਕਿ ਜਸਵਿੰਦਰ ਪਿਛਲੇ ਕੁਝ ਸਮੇਂ ਤੋਂ ਕੰਮ ਨਾ ਮਿਲਣ ਕਾਰਨ ਬੇਰੁਜ਼ਗਾਰ ਸੀ ਜਿਸ ਕਾਰਨ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ । ਜਿਸ ਦੇ ਚਲਦਿਆਂ ਉਸ ਨੂੰ ਕੁਝ ਸਮੇਂ ਲਈ ਵੈਨਕੂਵਰ ਦੇ ਹਸਪਤਾਲ ਵਿੱਚ ਵੀ ਇਲਾਜ ਲਈ ਵੀ ਰੱਖਿਆ ਗਿਆ ਪਰ ਹੁਣ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ।
ਦੱਸ ਦੇਈਏ ਕਿ ਜਸਵਿੰਦਰ ਦੀ ਮੌ.ਤ ਦੀ ਖ਼ਬਰ ਮਿਲਣ ਤੋਂ ਬਾਅਦ ਰਾਏਕੋਟ ਵਿੱਚ ਸੋਗ ਦੀ ਲਹਿਰ ਫੈਲ ਗਈ । ਪਰਿਵਾਰ ਨੇ ਪੰਜਾਬ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਬੇਨਤੀ ਹੈ ਕਿ ਜਸਵਿੰਦਰ ਦੀ ਦੇਹ ਨੂੰ ਪਿੰਡ ਲਿਆਓਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h