ਸ਼ੁੱਕਰਵਾਰ, ਸਤੰਬਰ 19, 2025 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਚੁੱਕ ਰਹੀ ਕਦਮ, 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ

Punjab Government: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com 'ਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

by ਮਨਵੀਰ ਰੰਧਾਵਾ
ਜੁਲਾਈ 3, 2023
in ਖੇਤੀਬਾੜੀ, ਪੰਜਾਬ
0

Stubble Burning in Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ‘ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ।

ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ‘ਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ।

ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ‘ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸਐਮਐਸ, ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ-ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ‘ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ‘ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।

ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com ‘ਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh khudianpro punjab tvPunjab Agriculture DepartmentPunjab Agriculture Ministerpunjab farmerspunjab newspunjabi newsStubble Burning In PunjabStubble Management Machinessubsidy to farmers
Share223Tweet139Share56

Related Posts

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025
Load More

Recent News

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.