ਸੰਗਰੂਰ: ਪੰਜਾਬ ਸਰਕਾਰ ਵੱਲੋਂ ਚਾਈਨਾ/ਸਿੰਥੈਟਿਕ/ਪਲਾਸਟਿਕ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਵੀ ਪਾਬੰਦੀ ਦੇ ਹੁਕਮ ਨੰਬਰ 123/ਐਮ.ਏ ਮਿਤੀ 28 ਨਵੰਬਰ 2022 ਰਾਹੀਂ ਪਹਿਲਾਂ ਤੋਂ ਲਾਗੂ ਹਨ।
ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚਾਇਨਾ/ਸੰਥੇਟਿਕ/ਪਲਾਸਟਿਕ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਸਬੰਧੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ‘ਚ ਕਾਰਜਕਾਰੀ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸੰਗਰੂਰ ਜਾਂ ਉਨ੍ਹਾਂ ਦਾ ਨੁਮਾਇੰਦਾ, ਸਬੰਧਤ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ, ਸਬੰਧਤ ਮੁੱਖ ਥਾਣਾ ਅਫ਼ਸਰ, ਅਤੇ ਸ਼ਹਿਰੀ ਇਲਾਕਿਆਂ ਲਈ ਸਬੰਧਤ ਕਾਰਜ ਸਾਧਕ ਅਫ਼ਸਰ ਤੇ ਪੇਂਡੂ ਇਲਾਕਿਆਂ ਲਈ ਸਬੰਧਤ ਬੀ.ਡੀ.ਪੀ.ਓ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਨੇ ਕਮੇਟੀ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਇਲਾਕਿਆਂ ਚ ਰੋਜ਼ਾਨਾ ਚੈਕਿੰਗ ਕਰਦੇ ਹੋਏ ਕਾਨੂੰਨ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਨਾਲ ਹੀ ਕਾਰਜਕਾਰੀ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸੰਗਰੂਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਕਮੇਟੀ ਵਲੋਂ ਕੀਤੀ ਗਈ ਚੈਕਿੰਗ/ਕਾਰਵਾਈ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਨੂੰ ਰੋਜ਼ਾਨਾ ਭੇਜਣੀ ਯਕੀਨੀ ਬਣਾਈ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h