ਮੋਹਾਲੀ ਦੀ ਯੂਨੀਵਰਸਿਟੀ ਤੋਂ ਬਾਅਦ ਜਲੰਧਰ ਦੀ ਇੱਕ ਨਿੱਜੀ ਯੂਨੀਵਰਸਿਟੀ ‘ਚ ਵੀ ਉਹੀ ਸਥਿਤੀ ਬਣੀ ਹੋਈ ਹੈ।ਲੜਕਿਆਂ ਦੇ ਹੋਸਟਲ ‘ਚ ਵਿਦਿਆਰਥੀ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ।ਵਿਦਿਆਰਥੀ ਦੇ ਖੁਦਕੁਸ਼ੀ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ‘ਚ ਖੂਬ ਪ੍ਰਦਰਸ਼ਨ ਕੀਤਾ।ਪੰਜਾਬ ਵਿੱਚ ਚੰਡੀਗੜ੍ਹ ਯੂਨੀਵਰਸਿਟੀ (Chandigarh University) ਤੋਂ ਬਾਅਦ ਇੱਕ ਹੋਰ ਮਸ਼ਹੂਰ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਹੋਇਆ ਹੈ।
ਇਹ ਮਾਮਲਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦਾ ਹੈ, ਜਿੱਥੇ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਅੱਧੀ ਰਾਤ ਨੂੰ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ। ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਹੰਗਾਮਾ ਕੀਤਾ ਅਤੇ ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਪੁਲਿਸ ਨੂੰ ਵੀ ਬੁਲਾਇਆ ਗਿਆ। ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
After #ChandigarhUniversity now LPU witnessing the same situation. Students staged protest after a student committed suicide inside boys hostel. pic.twitter.com/5m9XaUCxye
— Gagandeep Singh (@Gagan4344) September 21, 2022
ਪੁਲਿਸ ਦਾ ਕਹਿਣਾ ਹੈ ਕਿ ਸਾਨੂੰ 20 ਸਤੰਬਰ ਨੂੰ ਸ਼ਾਮ 5:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਬੀ. ਡਿਜ਼ਾਈਨ ਦੇ ਪਹਿਲੇ ਸਾਲ ਦੇ ਵਿਦਿਆਰਥੀ ਦੀ ਖੁਦਕੁਸ਼ੀ ਕਰਕੇ ਮੌਤ ਹੋ ਗਈ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਜਿਸ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ, ਅਗਲੇਰੀ ਜਾਂਚ ਜਾਰੀ ਹੈ
We received info at around 5:30pm on September 20 that a first-year student of B. Design at Lovely Professional University died by suicide. We reached the spot & recovered a suicide note which cited personal reasons; further investigation underway: Kapurthala Police pic.twitter.com/5n0JnQ6Kud
— Gagandeep Singh (@Gagan4344) September 21, 2022