ਸੂਬੇ ਵਿੱਚ ਵੱਧ ਰਹੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਮਾਮਲਾ ਡੇਰਾਬੱਸੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਘਰ ਵਿੱਚ AC ਫਟਣ ਕਾਰਨ ਘਰ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ । ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਨੇ 30 ਮਈ ਨੂੰ ਏ.ਸੀ. ਖਰੀਦਿਆ ਸੀ। ਹਾਦਸੇ ਸਮੇਂ ਘਰ ਵਿੱਚ ਮਹਿਲਾ ਅਤੇ ਬੱਚੇ ਮੌਜੂਦ ਸਨ। ਘਰ ਦੇ ਹੇਠਾਂ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਉਸ ਸਮੇਂ ਪਰਿਵਾਰ ਇੱਕ ਗਾਹਕ ਨੂੰ ਕੱਪੜੇ ਦਿਖਾਉਣ ਥੱਲੇ ਗਿਆ ਸੀ। ਜਦੋਂ ਉਹ ਗਾਹਕਾਂ ਨੂੰ ਕੱਪੜੇ ਦਿਖਾ ਰਹੇ ਸਨ ਤਾਂ ਇਸ ਦੌਰਾਨ ਅਚਾਨਕ ਜ਼ਬਰਦਸਤ ਧਮਾਕਾ ਹੋਇਆ। ਜਦੋਂ ਉਹ ਭਰ ਆਏ ਤਾਂ ਉਨ੍ਹਾਂ ਦੇ ਘਰੋਂ ਧੂੰਆਂ ਨਿਕਲ ਰਿਹਾ ਸੀ।
ਬਾਅਦ ਵਿਚ ਪਤਾ ਲੱਗਾ ਕਿ ਏਸੀ ਫਟ ਗਿਆ ਅਤੇ ਘਰ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਨਾ ਦਿੱਤੀ ਗਈ। ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਇਸ ਦੌਰਾਨ ਘਰ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ । ਘਰ ਦੀਆਂ ਦੀਵਾਰਾਂ ਵਿੱਚ ਤਰੇੜਾਂ ਆ ਗਈਆਂ ਹਨ ਅਤੇ ਹੇਠਾਂ ਦੀ ਛੱਤ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।