China Fire: ਸਥਾਨਕ ਸਰਕਾਰ ਨੇ ਵੇਈਬੋ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੇ ਇਕ ਬਿਆਨ ਵਿਚ ਕਿਹਾ ਕਿ ਚਾਂਗਚੁਨ ਸ਼ਹਿਰ ਦੇ ਇਕ ਰੈਸਟੋਰੈਂਟ ਵਿਚ ਦੁਪਹਿਰ 12:40 ਵਜੇ ਅੱਗ ਲੱਗ ਗਈ।
China Restaurant Fire: ਚੀਨ ਦੇ ਉੱਤਰ-ਪੂਰਬੀ ਖੇਤਰ ‘ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਬੁੱਧਵਾਰ, 28 ਸਤੰਬਰ ਨੂੰ ਉੱਤਰ-ਪੂਰਬੀ ਚੀਨ ਵਿੱਚ ਇੱਕ ਰੈਸਟੋਰੈਂਟ ਵਿੱਚ ਅੱਗ ਲੱਗ ਗਈ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਸਥਾਨਕ ਸਰਕਾਰ ਨੇ ਵੇਈਬੋ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੇ ਇਕ ਬਿਆਨ ਵਿਚ ਕਿਹਾ ਕਿ ਚਾਂਗਚੁਨ ਸ਼ਹਿਰ ਦੇ ਇਕ ਰੈਸਟੋਰੈਂਟ ਵਿਚ ਦੁਪਹਿਰ 12:40 ਵਜੇ ਅੱਗ ਲੱਗ ਗਈ। ਬਿਆਨ ਵਿਚ ਕਿਹਾ ਗਿਆ ਹੈ ਕਿ ਫਾਇਰਫਾਈਟਰਜ਼ ਮੌਕੇ ‘ਤੇ ਪਹੁੰਚ ਗਏ ਅਤੇ ਖੋਜ ਅਤੇ ਬਚਾਅ ਕਾਰਜ ਨੂੰ ਪੂਰਾ ਕੀਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।