ਬਠਿੰਡਾ ਵਿਖੇ ਡੱਬਵਾਲੀ ਰੋਡ ਤੇ ਪਿੰਡ ਸਾਹਿਣੇ ਵਾਲਾ ਕੋਲ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲਾਂ ਪੇਪਰ ਲੈ ਕੇ ਜਾ ਰਹੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਬਠਿੰਡਾ-ਦਿੱਲੀ ਨੈਸ਼ਨਲ ਹਾਈਵੇ ਮਾਰਗ ‘ਤੇ ਵੱਡਾ ਜਾਮ ਲੱਗ ਗਿਆ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪ੍ਰਸ਼ਾਸ਼ਨ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੇ ਜਿਨ੍ਹਾਂ ਵੱਲੋਂ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਟਰੱਕ ਦੇ ਮਾਲਕ ਨੇ ਦੱਸਿਆ ਕਿ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਬੈਂਗਲੌਰ ਪੇਪਰ ਲੈ ਕੇ ਚੱਲੇ ਸਨ। ਅਸੀਂ ਬੀਤੇ ਦਿਨ ਹੀ ਗੱਡੀ ਦੀ ਸਰਵਿਸ ਕਰਵਾਈ ਸੀ ਪਰ ਅਜ ਅਚਾਨਕ ਗੱਡੀ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਜਿਸ ਕਾਰਨ ਗੱਡੀ ਚਾਲਕ ਵੱਲੋਂ ਜਦੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਗੱਡੀ ਦਰੱਖਤ ਨਾਲ ਟਕਰਾ ਗਈ ਜਿਸ ਕਾਰਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਪਹੁੰਚੇ ਪੁਲਸ ਪ੍ਰਸ਼ਾਸਨ ਵੱਲੋਂ ਟਰੈਫਿਕ ਜਾਮ ਖੁਲਵਾਇਆ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ।
ਟਰੱਕ ਮਾਲਕਾਂ ਦਾ ਕਹਿਣਾ ਹੈ ਕਿ ਲਗਭਗ 30 ਲੱਖ ਰੁਪਏ ਦਾ ਪੇਪਰ ਉਨ੍ਹਾਂ ਦੀ ਗੱਡੀ ਵਿੱਚ ਸੀ ਅਤੇ 35 ਲੱਖ ਰੁਪਏ ਦੀ ਗੱਡੀ ਇਸ ਅੱਗ ਦੀ ਭੇਟ ਚੜ੍ਹ ਗਈ ਹੈ ਫਿਲਹਾਲ ਪੇਪਰ ਵਿੱਚੋਂ ਧੂੰਆਂ ਹਾਲੇ ਵੀ ਨਿਕਲ ਰਿਹਾ ਸੀ ਅਤੇ ਫ਼ਿਰ ਹੇਠਲੇ ਕਰਮਚਾਰੀਆਂ ਵੱਲੋਂ ਇਹਨਾਂ ਨੂੰ ਸੜਕ ਤੋਂ ਕਿਨਾਰੇ ਕਰਕੇ ਅੱਗ ‘ਤੇ ਕਾਬੂ ਪਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h










