Bus Accident in Khyber Pakhtunkhwa: ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੋਂ ਦੇ ਕੋਹਿਸਤਾਨ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਤੇ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਯਾਤਰੀ ਬੱਸ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ ਬੱਸ ‘ਚ ਸਵਾਰ 30 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋ ਗਏ।
ਪੁਲਿਸ ਨੇ ਦੱਸਿਆ ਕਿ ਯਾਤਰੀ ਬੱਸ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਸੀ। ਜਦੋਂ ਬੱਸ ਸ਼ੀਤਲ ਇਲਾਕੇ ਵਿੱਚ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਬਚਾਅ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਆਰਐੱਚਸੀ ਹਸਪਤਾਲ ਪਹੁੰਚਾਇਆ ਗਿਆ।
ਇਸ ਦੇ ਨਾਲ ਹੀ ਗਿਲਗਿਤ ਬਾਲਟਿਸਤਾਨ ਦੇ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਨੇ ਪ੍ਰਸ਼ਾਸਨ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਘਟਨਾ ਤੋਂ ਜ਼ਖਮੀਆਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਮੁੱਖ ਮੰਤਰੀ ਨੇ ਬਿਹਤਰ ਤਾਲਮੇਲ ਅਤੇ ਨਿਗਰਾਨੀ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸਰਕਾਰੀ ਰੇਡੀਓ ਪਾਕਿਸਤਾਨ ਨੇ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਮ੍ਰਿਤਕਾਂ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਆਰਿਫ ਅਲਵੀ ਨੇ ਦੁਖਦਾਈ ਘਟਨਾ ਵਿਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h