ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।ਪਰਿਵਾਰਕ ਮੈਂਬਰਾਂ ਤੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗਲਤੀ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਗਈ।ਜੋ ਉਨ੍ਹਾਂ ਦੇ ਸਿਰ ‘ਚ ਲੱਗੀ ਤੇ ਉਨ੍ਹਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰ 3 ਵਜੇ ਕੀਤਾ ਜਾਵੇਗਾ।
ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਕੁਝ ਦੇਰ ਪਹਿਲਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ।ਉਨ੍ਹਾਂ ਵਲੋਂ ਉਕਤ ਹਾਦਸੇ ਤੋਂ ਕੁਝ ਦੇਰ ਪਹਿਲਾਂ ਹੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਸੀ।ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਸਨ।ਉਨ੍ਹਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨਾਂ ਦੇ ਹੱਕ ‘ਚ ਵੀ ਆਵਾਜ਼ ਬੁਲੰਦ ਕੀਤੀ ਗਈ ਸੀ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਨੇ ਪਿਛਲੀ ਵਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਸਾਡੀ ਝਾਂਕੀ 26 ਜਨਵਰੀ ਦੀ ਪ੍ਰੇਡ ‘ਚ ਦਿਖਾਉਣ ਤੋਂ ਇਨਕਾਰ ਕਰ ਦਿੱੱਤਾ ਸੀ।ਹੁਣ ਵੀ ਸਾਨੂੰ ਖਦਸ਼ਾ ਹੈ ਕਿ ਸਾਡੇ ਨਾਲ ਇਹ ਸ਼ਰਾਰਤ ਹੋ ਸਕਦੀ ਹੈ।