ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਜ, ਸਿਆਸਤ ਅਤੇ ਆਰਥਿਕ ਖੇਤਰ ‘ਚ ਔਰਤਾਂ ਦੀ ਤਰੱਕੀ ਦਾ ਜਸ਼ਨ ਮਨਾਉਣ ਦਾ ਦਿਨ ਬਣ ਚੁੱਕਿਆ ਹੈ। ਦੇਸ਼ ਵਿੱਚ ਉਹ ਔਰਤਾਂ ਵੀ ਹਨ। ਜਿਨਾਂ ਨੇ ਆਪਣੇ ਕਿਸੇ ਨਾ ਕਿਸੇ ਖੇਤਰ ਵਿੱਚ ਦੇਸ ਦਾ ਨਾਮ ਰੋਸ਼ਨ ਕੀਤਾ ਪਰ ਕਈ ਅਜਿਹੀਆਂ ਔਰਤਾਂ ਵੀ ਹਨ ਜਿੰਨਾ ਵੱਲੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇ ਦੀ ਦਲਦਲ ਵਿੱਚ ਗਰਕ ਕਰ ਦਿੱਤਾ ਜਾ ਰਿਹਾ ਹੈ।
ਨਾਭਾ ਬਲਾਕ ਦੇ ਪਿੰਡ ਸਾਧੋਹੇੜੀ ਤੋਂ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਬਲੀ ਨਾਮ ਦੀ ਔਰਤ ਨੂੰ 260 ਗ੍ਰਾਮ ਚਿੱਟੇ ਦੇ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕਰਕੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਨਸ਼ਾ ਉਹ ਕਿੱਥੋਂ ਲਿਆਉਂਦੇ ਸੀ ਅਤੇ ਉਹ ਕਿੱਥੇ ਕਿੱਥੇ ਵੇਚਦੀ ਸੀ। ਆਰੋਪੀ ਔਰਤ ਵੱਲੋਂ ਆਪਣੀ ਗਲਤੀ ਦਾ ਅਹਿਸਾਸ ਕੀਤਾ ਗਿਆ ਹੈ।
ਇਸ ਮੌਕੇ ਤੇ ਨਾਭਾ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਇਸ ਔਰਤ ਤੇ ਪਹਿਲਾਂ ਵੀ ਚਾਰ ਪੰਜ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਹੁਣ ਇਸ ਤੋਂ 260 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਅਸੀਂ ਇੱਕ ਦਿਨ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਨਸ਼ਾ ਕਿੱਥੋਂ ਲਿਆਉਂਦੀ ਸੀ ਉਸ ਨਸਾ ਤਸਕਰ ਨੂੰ ਵੀ ਕੇਸ ਵਿੱਚ ਨਾਮਜਦ ਕੀਤਾ ਜਾਵੇਗਾ। ਉਨਾਂ ਵੱਲੋਂ ਸਖਤ ਚੇਤਾਵਨੀ ਦਿੱਤੀ ਗਈ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।