ਵੀਰਵਾਰ, ਜਨਵਰੀ 15, 2026 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਿਆਰੀ ਸਿਹਤ ਸਹੂਲਤਾਂ ਦੇਣ ’ਚ ਅਹਿਮ ਰੋਲ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ : ਸਿਹਤ ਮੰਤਰੀ

Punjab News: ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨ ਔਸ਼ਧੀ ਕੇਂਦਰਾਂ ਵਿਚ 1759 ਤੋਂ ਵੱਧ ਉਚ-ਗੁਣਵੱਤਾ ਵਾਲੀਆਂ ਦਵਾਈਆਂ ਅਤੇ 280 ਸਰਜੀਕਲ ਤੇ ਹੋਰ ਉਤਪਾਦ ਉਪਲਭਧ ਹਨ।

by ਮਨਵੀਰ ਰੰਧਾਵਾ
ਮਾਰਚ 7, 2023
in ਪੰਜਾਬ
0

Punjab Health Minister: ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ ਦਿਵਸ ਮੌਕੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ।

ਡਾਕਟਰਾਂ, ਜਨ ਔਸ਼ਧੀ ਕੇਂਦਰ ਸੰਚਾਲਕਾਂ ਤੇ ਲਾਭਪਾਤਰੀਆਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਆਖਿਆ ਕਿ ਪੰਜਾਬ ਵਿਚ ਵੱਖ-ਵੱਖ ਥਾਈਂ ਖੁਲ੍ਹੇ ਜਨ ਔਸ਼ਧੀ ਕੇਂਦਰ ਲੋਕਾਂ ਖ਼ਾਸਕਰ ਗ਼ਰੀਬਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਇਨ੍ਹਾਂ ’ਚ ਬ੍ਰਾਂਡਿਡ ਦਵਾਈਆਂ ਦੇ ਮੁਕਾਬਲੇ 50 ਤੋਂ 90 ਫ਼ੀਸਦੀ ਤਕ ਸਸਤੀਆਂ ਤੇ ਮਿਆਰੀ ਦਵਾਈਆਂ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦਵਾਈਆਂ ਮਹਿੰਗੀਆਂ ਹੋਣ ਕਾਰਨ ਕਈ ਵਾਰ ਮਰੀਜ਼ਾਂ ਨੂੰ ਵਿੱਤੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਜਿਹੇ ਮਰੀਜ਼ਾਂ ਲਈ ਦਵਾਈਆਂ ਦੇ ਮਹਿੰਗੇ ਬਾਜ਼ਾਰ ਵਿਚ ਖੁਲ੍ਹੇ ਇਹ ਕੇਂਦਰ ਸਾਰਥਕ ਬਦਲ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਜਨ ਔਸ਼ਧੀ ਕੇਂਦਰਾਂ ਵਿਚ 1759 ਤੋਂ ਵੱਧ ਉਚ-ਗੁਣਵੱਤਾ ਵਾਲੀਆਂ ਦਵਾਈਆਂ ਅਤੇ 280 ਸਰਜੀਕਲ ਤੇ ਹੋਰ ਉਤਪਾਦ ਉਪਲਭਧ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕੇਂਦਰ ਕਈ ਜਗ੍ਹਾ ਖੁਲ੍ਹ ਚੁੱਕੇ ਹਨ ਪਰ ਕਈ ਲੋਕਾਂ ਨੂੰ ਇਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿਤਾ ਕਿ ਆਮ ਲੋਕਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਬਾਜ਼ਾਰ ਮੁਕਾਬਲੇ ਮਿਲਦੀਆਂ ਬੇਹੱਦ ਸਸਤੀਆਂ ਤੇ ਮਿਆਰੀ ਦਵਾਈਆਂ ਬਾਰੇ ਜਾਗਰੂਕ ਕੀਤਾ ਜਾਵੇ।

ਪੰਜਾਬ ਵਿਚ ਖੁਲ੍ਹੇ ਆਮ ਆਦਮੀ ਕਲੀਨਿਕਾਂ ਦੀ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਇਨ੍ਹਾਂ ਕਲੀਨਿਕਾਂ ਨੂੰ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਭਾਰੀ ਗਿਣਤੀ ਵਿਚ ਇਨ੍ਹਾਂ ਕਲੀਨਿਕਾਂ ਵਿਚ ਆ ਕੇ ਜਿਥੇ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾ ਰਹੇ ਹਨ, ਉਥੇ ਮਿਆਰੀ ਦਵਾਈਆਂ ਵੀ ਪ੍ਰਾਪਤ ਕਰ ਰਹੇ ਹਨ। ਵੱਡੀ ਗੱਲ ਇਹ ਹੈ ਕਿ ਇਹ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਦਸਿਆ ਕਿ ਆਮ ਆਦਮੀ ਕਲੀਨਿਕ ਦਾ ਇਕ ਡਾਕਟਰ ਮਹੀਨੇ ਵਿਚ ਔਸਤਨ 2000 ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿਚ ਹੋਰ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਮੌਕੇ ਸਿਹਤ ਮੰਤਰੀ ਵਲੋਂ ਜਨ ਔਸ਼ਧੀ ਕੇਂਦਰ ਸੰਚਾਲਕਾਂ ਅਤੇ ਹੋਰ ਲਾਭਪਾਤਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ ਜਿਨ੍ਹਾਂ ਵਿਚ ਜਨ ਔਸ਼ਧੀ ਸਰਵਸ਼੍ਰੇਸ਼ਠ ਪੁਰਸਕਾਰ, ਜਨ ਔਸ਼ਧੀ ਜਯੋਤੀ ਪੁਰਸਕਾਰ, ਜਨ ਔਸ਼ਧੀ ਮਿੱਤਰਾ ਪੁਰਸਕਾਰ ਅਤੇ ਜਨ ਔਸ਼ਧੀ ਪਰਫ਼ਾਰਮਰ ਅਵਾਰਡ ਕ੍ਰਮਵਾਰ ਰਾਜੇਸ਼ ਗੁਪਤਾ, ਸੁਰਜੀਤ ਕੁਮਾਰੀ, ਡਾ. ਹਰਦੇਵ ਅਤੇ ਹਰਪ੍ਰੀਤ ਸਿੰਘ ਨੂੰ ਪ੍ਰਦਾਨ ਕੀਤੇ ਗਏ।

ਸਮਾਗਮ ਵਿਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ, ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ. ਐਸ.ਪੀ.ਸਿੰਘ, ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਸੁਮਨ ਬਾਲੀ, ਏ.ਡੀ.ਸੀ. ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi ClinicDr. Balbir Singhfifth Jan Aushadhi DayPrime Minister's Bharatiya Jan Aushadhi projectpro punjab tvPunjab Health Ministerpunjab newspunjabi news
Share226Tweet141Share56

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.