ਹਿਮਾਚਲ ‘ਚ ਚੋਣਾਂ ਦਾ ਬਿਗੁਲ ਵੱਜ ਗਿਆ ਹੈ ਤੇ ਹਰ ਇਕ ਸਿਆਸੀ ਪਾਰਟੀ ਨੇ ਚੋਣਾਂ ਨੂੰ ਦੇਖਦੇ ਹੋਏ ਆਪਣੀ ਕਮਰ ਕੱਸ ਲਈ ਹੈ।
ਇੱਧਰ ਆਮ ਆਦਮੀ ਪਾਰਟੀ ਵੱਲੋਂ ਵੀ ਹਿਮਾਚਲ ਚੋਣਾਂ ਦੇ ਇੰਚਾਰਜ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ‘ਚ ਹਰਜੋਤ ਸਿੰਘ ਬੈਂਸ ਪਾਰਟੀ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਅੱਜ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ 12 ਨਵੰਬਰ ਨੂੰ ਹਿਮਾਚਲ ‘ਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਹ ਪ੍ਰੈਸ ਕਾਨਫਰੰਸ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਈ। ਜਿਵੇਂ ਕਿ ਪਹਿਲਾਂ ਹੀ ਅਨੁਮਾਨ ਲਗਾਇਆ ਗਿਆ ਸੀ ਕਿ ਚੋਣ ਕਮਿਸ਼ਨ ਅੱਜ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ, ਜਦੋਂਕਿ ਗੁਜਰਾਤ ਵਿੱਚ ਚੋਣਾਂ ਦਾ ਐਲਾਨ ਦੀਵਾਲੀ ਤੋਂ ਬਾਅਦ ਕੀਤਾ ਜਾਵੇਗਾ। ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੋਣ ਕਮਿਸ਼ਨ ਹਿਮਾਚਲ ਅਤੇ ਗੁਜਰਾਤ ਦੋਵਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
ਘਰ ਤੋਂ ਵੀ ਵੋਟਿੰਗ ਦੀ ਸਹੂਲਤ ਦੇਵੇਗੀ ਕਮਿਸ਼ਨ
ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਲੋਕ, ਦਿਵਿਆਂਗ ਜਾਂ ਕੋਵਿਡ ਸੰਕਰਮਿਤ ਜੋ ਵੋਟ ਪਾਉਣਾ ਚਾਹੁੰਦੇ ਹਨ ਪਰ ਪੋਲਿੰਗ ਬੂਥ ‘ਤੇ ਨਹੀਂ ਆ ਸਕਦੇ, ਕਮਿਸ਼ਨ ਅਜਿਹੇ ਵੋਟਰਾਂ ਨੂੰ ਘਰ ਜਾ ਕੇ ਵੋਟ ਪਾਉਣ ਦੀ ਸਹੂਲਤ ਦੇਵੇਗਾ।