ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ X ਅਕਾਊਂਟ ਉੱਪਰ ਪੋਸਟ ਸ਼ੇਅਰ ਕਰਕੇ ਦਿੱਤੀ ਹੈ।
ਪੰਜਾਬੀਆਂ ਗਾਇਕਾ ਰਹੀ ਅਨਮੋਲ ਗਗਨ ਮਾਨ 2020 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਈ ਸੀ।ਬਾਅਦ ਦੇ ਵਿੱਚ 2022 ਦੇ ਵਿਧਾਨਸਭਾ ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਖਰੜ ਤੋਂ ਜਿੱਤ ਹਾਸਿਲ ਕੀਤੀ ਸੀ।
ਉਨ੍ਹਾਂ ਨੇ ਸ਼੍ਰਿੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਅਤੇ ਭਾਰਤੀ ਜਨਤਾ ਪਾਰਟੀ ਦੇ ਕਮਲਦੀਪ ਸਿੰਘ ਸੈਣੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।
ਪਰ ਹੁਣ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਨੂੰ ਛੱਡਣ ਦਾ ਫੈਸਲਾ ਕੀਤਾ ਹੈ,ਅਤੇ ਉਨ੍ਹਾਂ ਨੇ ਸਪੀਕਰ ਸਾਬ ਨੂੰ ਅਸਤੀਫਾ ਸਵੀਕਾਰ ਕਰਨ
ਲਈ ਕਿਹਾ ਹੈ।