ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ। ਕੋਟਫੱਤਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਵਿਧਾਇਕ ਹਨ। ਵਿਜੀਲੈਂਸ ਨੇ ਰਾਜਪੁਰਾ ਤੋਂ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ। ਕੁਝ ਦਿਨ ਪਹਿਲਾਂ ਉਸ ਦਾ ਪ੍ਰਾਈਵੇਟ ਪੀਏ ਰਿਸ਼ਮ ਸਿੰਘ ਬਠਿੰਡਾ ਵਿੱਚ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ।
ਉਸ ਸਮੇਂ ਵਿਧਾਇਕ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ‘ਚ ਪੁੱਛਗਿੱਛ ਕੀਤੀ ਗਈ। ਹਾਲਾਂਕਿ ਉਸ ਸਮੇਂ ਵਿਜੀਲੈਂਸ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ।
ਪ੍ਰਾਈਵੇਟ ਪੀਏ ਨੇ ਰਿਸ਼ਵਤ ਲਈ, MLA ਮੌਜੂਦ ਸੀ
ਕੁਝ ਦਿਨ ਪਹਿਲਾਂ ਜਦੋਂ ਉਨ੍ਹਾਂ ਦੇ ਪ੍ਰਾਈਵੇਟ ਪੀਏ ਰੇਸ਼ਮ ਸਿੰਘ ਨੇ ਬਠਿੰਡਾ ਦੇ ਸਰਕਟ ਹਾਊਸ ਵਿਖੇ ਰਿਸ਼ਵਤ ਦੀ ਰਕਮ ਲਈ ਤਾਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ ਹੈ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਵਿਧਾਇਕ ਨੂੰ ਵੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਦੋਵਾਂ ਤੋਂ ਸਰਕਟ ਹਾਊਸ ‘ਚ ਬੈਠ ਕੇ ਕਈ ਘੰਟੇ ਪੁੱਛਗਿੱਛ ਕੀਤੀ ਗਈ।










