ਵਿਵਾਦਾਂ ‘ਚ ਘਿਰੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ। ਬੁੱਧਵਾਰ ਤੜਕੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ ‘ਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ ‘ਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ :ਵੰਡ ਦੌਰਾਨ ਵਿਛੜੇ ਸੀ ਚਾਚਾ-ਭਤੀਜਾ,75 ਸਾਲ ਬਾਅਦ ਬਾਬੇ ਨਾਨਕ ਦੇ ਦਰ ‘ਤੇ ਸ੍ਰੀ ਕਰਤਾਰਪੁਰ ਸਾਹਿਬ ਹੋਇਆ ਮਿਲਾਪ
ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਅਦਾਕਾਰ ਰਿਲੀਜ਼ ਤੋਂ ਇਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਪਹੁੰਚਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਆਮਿਰ ਖਾਨ ਨੇ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਮੌਜੂਦ ਸਨ।
ਦਰਅਸਲ, ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕਰਨ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜੋ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਦਿੱਤਾ ਸੀ। ਉਸ ਸਮੇਂ ਆਮਿਰ ਖਾਨ ਨੇ ਕਿਹਾ ਸੀ ਕਿ ‘ਭਾਰਤ ‘ਚ ਵਧਦੀ ਅਸਹਿਣਸ਼ੀਲਤਾ ਦੀਆਂ ਕਈ ਘਟਨਾਵਾਂ ਕਾਰਨ ਉਹ ਚੌਕਸ ਹੋ ਗਏ ਹਨ। ਉਸ ਸਮੇਂ ਪਤਨੀ ਕਿਰਨ ਰਾਓ ਨੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਸੁਝਾਅ ਦਿੱਤਾ ਸੀ। ਆਮਿਰ ਖਾਨ ਦੇ ਉਸ ਬਿਆਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਇਹ ਪਹਿਲੀ ਫਿਲਮ ਹੈ ਅਤੇ ਇਹ ਫਿਲਮ ਵੀ ਉਦੋਂ ਰਿਲੀਜ਼ ਹੋ ਰਹੀ ਹੈ, ਜਦੋਂ ਦੇਸ਼ 75ਵਾਂ ਸੁਤੰਤਰਤਾ ਉਤਸਵ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ।
ਆਮਿਰ ਖਾਨ ਦੇ ਇਸ ਬਿਆਨ ਕਾਰਨ ਫਿਲਮ ਹੁਣ ਬਾਈਕਾਟ ਦਾ ਸਾਹਮਣਾ ਕਰ ਰਹੀ ਹੈ। #BoycottLalSinghChadha ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਲੋਕ ‘ਲਾਲ ਸਿੰਘ ਚੱਢਾ’ ਦੇ ਬਾਈਕਾਟ ਦੀ ਮੰਗ ਕਰ ਰਹੇ ਹਨ। ਲੋਕ ਕਸਮ ਖਾ ਰਹੇ ਹਨ ਕਿ ਉਹ ਫਿਲਮ ਕਦੇ ਨਹੀਂ ਦੇਖਣਗੇ।
ਇਹ ਵੀ ਪੜ੍ਹੋ : BOYCOTT KBC 14: ਆਮਿਰ ਖਾਨ ਨੂੰ ਸ਼ੋਅ ‘ਚ ਬੁਲਾਉਣਾ ਅਮਿਤਾਭ ਨੂੰ ਪਿਆ ਮਹਿੰਗਾ, ਲੋਕਾਂ ਨੇ ਕੀਤੀ ਸ਼ੋਅ ਦਾ ਬਾਈਕਾਟ ਕਰਨ ਦੀ ਮੰਗ