Jalandhar By-Election 2023: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ‘ਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ‘ਆਪ’ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ ਉਮੀਦਵਾਰ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ। ਇਸ ਰੋਡ ਸ਼ੋਅ ਵਿੱਚ ਸੀਐਮ ਮਾਨ ਅਤੇ ਉਮੀਦਵਾਰ ਰਿੰਕੂ ਦੇ ਨਾਲ ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਬਲਕਾਰ ਸਿੰਘ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ, ਜੀਤ ਰਾਮ ਭੱਟੀ, ਰਤਨ ਸਿੰਘ, ਪ੍ਰੇਮ ਕੁਮਾਰ, ਵਿਧਾਇਕਾ ਇੰਦਰਜੀਤ ਕੌਰ, ਜਗਬੀਰ ਬਰਾੜ, ਮਹਿੰਦਰ ਭਗਤ, ਸੁਰਿੰਦਰ ਸੋਢੀ ਅਤੇ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਰਹੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੂੰ ਵੋਟ ਨਾ ਪਾਉਣ ਅਤੇ ਲੋਕ ਪੱਖੀ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ‘ਅੰਦਰੂਨੀ ਗੜਬੜ’ ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਆਮ ਆਦਮੀ ਪਾਰਟੀ ਇਮਾਨਦਾਰ ਲੀਡਰਾਂ ਨੂੰ ਅੱਗੇ ਲਿਆਉਂਦੀ ਹੈ। ਕਿਉਂਕਿ ਅਸੀਂ ਜਾਣਦੇ ਹਾਂ ਕਿ ਵਿਕਾਸ ਕਿਵੇਂ ਕਰਨਾ ਹੈ, ਸਕੂਲ, ਹਸਪਤਾਲ ਅਤੇ ਮੁਹੱਲਾ ਕਲੀਨਿਕ ਕਿਵੇਂ ਬਣਾਉਣੇ ਹਨ, ਬਿਜਲੀ ਕਿਵੇਂ ਮੁਫਤ ਕਰਨੀ ਹੈ ਅਤੇ ਰੁਜ਼ਗਾਰ ਕਿਵੇਂ ਦੇਣਾ ਹੈ।
ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਫੈਸਲੇ ਸੁਣਨ ਨੂੰ ਮਿਲਣਗੇ
ਅਸੀਂ ਸਾਰੇ ਕੰਮ ਪੱਕੇ ਪੈਰੀਂ ਕਰਦੇ ਹਾਂ
—CM @BhagwantMann#AAP4Jalandhar pic.twitter.com/iVQ4Mc5oJV
— AAP Punjab (@AAPPunjab) April 17, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਜਿੱਤ ਕੇ ਆਪਣਾ ਮੇਅਰ ਬਣਾ ਲਿਆ ਹੈ, ਹੁਣ ਕੂੜੇ ਦੇ ਪਹਾੜ ਸਾਫ਼ ਕੀਤੇ ਜਾ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਕੰਮ ਕਰਵਾਉਣਾ ਜਾਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਲੰਧਰ ਦੇ ਕੌਂਸਲਰ ‘ਆਪ’ ਨੂੰ ਸਮਰਥਨ ਦੇ ਰਹੇ ਹਨ ਅਤੇ ਸੁਸ਼ੀਲ ਰਿੰਕੂ ਨੂੰ ਲੋਕਾਂ ਵਲੋਂ ਆਪਣਾ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ ਜਲੰਧਰ ਸਮਾਰਟ ਸਿਟੀ ਸਕੀਮ ਅਧੀਨ ਆਉਂਦਾ ਹੈ ਪਰ ਇੱਥੇ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਵਿੱਚ ਇਰਾਦੇ ਦੀ ਘਾਟ ਹੈ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਐਲਾਨ ਦੇ 20 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ, ਜਦੋਂ ਮੈਂ ਮੁਆਵਜ਼ੇ ਦਾ ਐਲਾਨ ਕੀਤਾ ਸੀ ਤਾਂ ਵਿਰੋਧੀ ਧਿਰ ਨੇ ਕਿਹਾ ਕਿ 20 ਦਿਨਾਂ ਵਿੱਚ ਦੇਣਾ ਸੰਭਵ ਨਹੀਂ ਹੈ, ਜਦੋਂ ਅਸੀਂ ਕੀਤਾ ਤਾਂ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਅਸੀਂ ਉਨ੍ਹਾਂ ਨੂੰ ਚੈੱਕ ਅਤੇ ਪੈਸੇ ਦਿਖਾਏ, ਹੁਣ ਉਹ ਕਹਿ ਰਹੇ ਹਨ ਕਿ ਇਹ ਸਭ ਤੱਕ ਨਹੀਂ ਪਹੁੰਚਿਆ। ਮਾਨ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਆਰਥਿਕ ਨੁਕਸਾਨ ਝੱਲ ਰਹੇ ਕਿਸਾਨ ਧੀਰਜ ਰੱਖਣ, ਇਹ ਪੈਸਾ ਸਾਰੇ ਕਿਸਾਨਾਂ ਤੱਕ ਪਹੁੰਚ ਜਾਵੇਗਾ। ਉਨ੍ਹਾਂ ਅੱਗੇ ਕਿਹਾ, ਅਸੀਂ ਤੁਹਾਡੇ ਵਰਗੇ ਹਾਂ ਅਤੇ ਤੁਹਾਡੇ ਨਾਲ ਹਾਂ। ਅਸੀਂ ਹਰ ਰੋਜ਼ ਲੋਕ ਪੱਖੀ ਫੈਸਲੇ ਲੈਂਦੇ ਰਹਾਂਗੇ ਅਤੇ 3-4 ਹੋਰ ਵੱਡੇ ਐਲਾਨ ਹੋਣ ਵਾਲੇ ਹਨ।
ਇਸ ਵਾਰ ਜਲੰਧਰ ਜ਼ਿਮਨੀ ਚੋਣ 'ਚ ਜਲੰਧਰ ਦੇ ਲੋਕ ਇਤਿਹਾਸ ਲਿਖਣਗੇ ਤੇ ਆਮ ਘਰ ਦੇ ਪੁੱਤ ਨੂੰ ਲੋਕ ਸਭਾ 'ਚ ਭੇਜਣਗੇ
ਮੈਂ 48 ਡਿਗਰੀ 'ਚ ਕੰਮ ਕਰਨ ਵਾਲਾ ਗਰਮੀ ਤੋਂ ਨਹੀਂ ਭੱਜਦਾ, ਤੁਹਾਡੇ ਲਈ ਹਮੇਸ਼ਾ ਹਾਜ਼ਰ ਰਹਾਂਗਾ
—CM @BhagwantMann#AAP4Jalandhar pic.twitter.com/uFBNblYeg5
— AAP Punjab (@AAPPunjab) April 17, 2023
ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦੇ ਲੋਕ ਇਤਿਹਾਸ ਰਚਣਗੇ ਅਤੇ ਜਦ ਇਹ ਲਿਖਿਆ ਜਾਵੇਗਾ ਕਿ ਇਹ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲੀ, ਇਸਦੀ ਸ਼ੁਰੂਆਤ 2022 ਵਿੱਚ ਪੰਜਾਬ ਵਿਚ ਹੋਈ ਸੀ, ਜਲੰਧਰ ਇਸ ਕ੍ਰਾਂਤੀ ਦੇ ਸ਼ੁਰੂਆਤੀ ਕੇਂਦਰਾਂ ‘ਚੋਂ ਇੱਕ ਸੀ।
‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਰਿੰਕੂ ਨੂੰ ਸਮਰਥਨ ਦੇਣ ਲਈ ਵੱਡੀ ਗਿਣਤੀ ‘ਚ ਇਕੱਠੇ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h