Sukhbir Badal Comment on CM Mann: ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤੀ ਭੱਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਉਨ੍ਹਾਂ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਗੱਲਾਂ ਉਨ੍ਹਾਂ ਦੇ ਗੁੱਸੇ ਦਾ ਸਬੂਤ ਹਨ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਸੁਖਬੀਰ ਬਾਦਲ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੱਤਾ ‘ਚ ਰਹਿੰਦਿਆਂ ਜਨਤਾ ਦੇ ਟੈਕਸਾਂ ਦੇ ਪੈਸੇ ਨਾਲ ਅਰਬਾਂ-ਖਰਬਾਂ ਦੀ ਜਾਇਦਾਦ ਬਣਾਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਸਿਆਸਤ ਕਾਰਨ ਇਨ੍ਹਾਂ ਲੋਕਾਂ ਦੀ ਸੱਤਾ ਦੀ ਦੁਕਾਨ ਬੰਦ ਹੋ ਗਈ ਹੈ। ਇਸੇ ਲਈ ਇਹ ਲੋਕ ਘਬਰਾਹਟ ਵਿਚ ਅਜਿਹੀਆਂ ਬਿਨ੍ਹਾਂ ਸਿਰ-ਪੈਰ ਦੀਆਂ ਗੱਲਾਂ ਕਰ ਰਹੇ ਹਨ।
ਕੰਗ ਨੇ ਆਪਣੀ ਵੀਡੀਓ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਬਾਜਵਾ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਵੀ ਮੋਬਾਈਲ ਚਾਰਜਰ ਕਹਿ ਕੇ ਮਜ਼ਾਕ ਉਡਾਇਆ ਸੀ ਅਤੇ ਹੁਣ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸੁਖਬੀਰ ਬਾਦਲ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਇਹ ਬਹੁਤ ਹੀ ਨਿੰਦਣਯੋਗ ਹੈ।
ਪਹਿਲਾਂ LOP @Partap_Sbajwa ਵੱਲੋਂ AAP ਦੇ SC ਵਿਧਾਇਕ ‘ਤੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸੀ
ਹੁਣ ਗੁਰੂ ਸਾਹਿਬ ਦੀ ਹਜ਼ੂਰੀ ‘ਚ ਅਕਾਲੀ ਦਲ ਦੇ ਪ੍ਰਧਾਨ @officeofssbadal ਵੱਲੋਂ ਸੂਬੇ ਦੇ CM ਬਾਰੇ ਬੋਲੇ ਗਏ ਬੋਲ ਨਿੰਦਣਯੋਗ ਹਨ
70 ਸਾਲ ਇਨ੍ਹਾਂ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਹੈ
— @KangMalvinder pic.twitter.com/6y3h8irD2h
— AAP Punjab (@AAPPunjab) June 15, 2023
ਅਸਲ ਵਿੱਚ ਇਹ ਧਨਾਢ ਅਤੇ ਜਾਗੀਰਦਾਰ ਰਾਜਸੀ ਪਰਿਵਾਰ ਗੱਦੀ ਨੂੰ ਆਪਣਾ ਜਨਮ-ਸਿੱਧ ਹੱਕ ਸਮਝਦੇ ਹਨ। ਇੱਕ ਸਾਧਾਰਨ ਕਿਸਾਨ ਪਰਿਵਾਰ ਅਤੇ ਇੱਕ ਅਧਿਆਪਕ ਦੇ ਪੁੱਤਰ ਦਾ ਮੁੱਖ ਮੰਤਰੀ ਬਣਨਾ ਇਨ੍ਹਾਂ ਨੂੰ ਪਚ ਨਹੀੰ ਰਿਹਾ। ਆਮ ਘਰਾਂ ਦੇ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬੇਹੱਦ ਨਿਰਾਸ਼ਾ ਵਿੱਚ ਡਿੱਗੇ ਇਹ ਲੋਕ ਗੁੱਸੇ ਵਿੱਚ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।
ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਰਬਾਰ ਸਾਹਿਬ ‘ਤੇ ਹਮਲਾ ਕਰਨ ਵਾਲੇ ਅਤੇ ਨਿਹੱਥੀ ਸਿੱਖ ਸੰਗਤ ‘ਤੇ ਗੋਲੀਆਂ ਚਲਾਉਣ ਵਾਲੇ ਅੱਜ ਆਪਣੀ ਸਿਆਸੀ ਦੁਕਾਨਦਾਰੀ ਬਚਾਉਣ ਲਈ ਇਕੱਠੇ ਹੋਏ ਹਨ। ਪਰ ਇਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਹੋਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h