Jalandhar By-Election 2023: ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਬਸ਼ੀਰਪੁਰਾ ਵਿਖੇ ਕੀਤੀ ਗਈ ਜਨਸਭਾ ਦੌਰਾਨ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਕੈਬਿਨੇਟ ਮੰਤਰੀ ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ ਅਤੇ ਗੁਰਦੇਵ ਸਿੰਘ ਸੰਧੂ ਵਲੋ ਸ਼ਿਰਕਤ ਕੀਤੀ ਗਈ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਤੱਕ ਪੁਰਾਣੀਆਂ ‘ਤੇ ਰਿਵਾਇਤੀ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕੇਵਲ ਲੁੱਟਣ ਦਾ ਹੀ ਕੰਮ ਕੀਤਾ ਹੈ, ਜਿਸ ਨਾਲ ਪੰਜਾਬ ਦੇ ਆਰਥਿਕਤਾ ਨੂੰ ਖੋਰਾ ਲੱਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਸਿਰਫ ਆਪਣੇ ਘਰ ਭਰਨ ਤੋਂ ਇਲਾਵਾ ਸੂਬੇ ਲਈ ਹੋਰ ਕੁਝ ਨਹੀਂ ਕੀਤਾ।
ਹਰਚੰਦ ਸਿੰਘ ਬਰਸਟ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਲੋਕਾਂ ਵਲੋਂ ‘ਆਪ’ ਦੀ ਸਰਕਾਰ ਬਣਾਈ ਹੈ, ‘ਆਪ’ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ ਆਰਥਿਕ ਸਥਿਤੀ ਕਮਜੋਰ ਹੋਣ ਦੇ ਬਾਵਜੂਦ ਨਵੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਨਵੀਆ ਨੌਕਰੀਆਂ, ਭ੍ਰਿਸ਼ਟਾਚਾਰ ਦੇ ਨਕੇਲ ਸਕਣ ਸਮੇਤ, ਬਿਜਲੀ ਦੇ ਬਿੱਲ ਜ਼ੀਰੋ, ਮਿਆਰੀ ਸਿਖਿਆ ਤੇ ਸਿਹਤ ਸੇਵਾਵਾਂ ਸਮੇਤ ਆਉਣ ਵਾਲੇ ਸਮੇਂ ਵਿੱਚ ਹੋਰ ਨਵੀਆ ਨੀਤੀਆ ਲਾਗੂ ਕੀਤੀਆਂ ਜਾ ਰਹੀਆਂ ਹਨ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜਰੂਰ ਪਾਉਣ, ਕਿਉਂਕਿ ਲੋਕਤੰਤਰ ਵਿੱਚ ਵੋਟ ਸਭ ਦਾ ਹੱਕ ‘ਤੇ ਤਾਕਤ ਹੈ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜੇਤੂ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਵਲ ‘ਆਪ’ ਦੀ ਸਰਕਾਰ ਹੀ ਖੁਸ਼ਹਾਲ ਬਣਾ ਸਕਦੀ ਹੈ।
‘ਆਪ’ ਦੀਆਂ ਨੀਤੀਆਂ ‘ਤ ਭਰਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਜਨਸਭਾ ਦੌਰਾਨ 100 ਤੋ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਨੀਸ਼ ਸ਼ਰਮਾ, ਚਰਨਜੀਤ ਸਿੰਘ, ਮੋਹਿਤ ਪੰਡਿਤ ,ਪੰਕਜ ਕੁਮਾਰ ,ਬਲਵਿੰਦਰ ਸਿੰਘ ਕਮਲ ਸ਼ਰਮਾ, ਪੰਕਜ ਸ਼ਰਮਾ, ਵਿਸ਼ਾਲ ਅਰੋੜਾ, ਤਜਿੰਦਰ ਸਿੰਘ ਸਮੇਤ ਮਹਿਲਾਵਾਂ ਵਿੱਚ ਸਪਨਾ ਸ਼ਰਮਾ, ਰੀਟਾ ਸ਼ਰਮਾ, ਅਮਨਦੀਪ ਕੌਰ, ਭੁਪਿੰਦਰ ਕੌਰ, ਰੇਖਾ ਰਾਨੀ, ਅਨੀਤਾ ਰਾਣੀ, ਕੁਲਵਿੰਦਰ ਕੌਰ, ਅੰਜਨ ਸ਼ਰਮਾ, ਬਲਵੀਰ ਕੌਰ, ਸੁਮਨ ਰਾਣੀ, ਮੌਨਿਕਾ, ਨਗਮਾ, ਰੀਨਾ ਰਾਣੀ, ਨਿਸ਼ੂ, ਮਮਤਾ, ਪੂਨਮ ,ਨਿਧੀ, ਰੇਖਾ ਬਿੱਜ, ਬੀਨਾ ਸ਼ਰਮਾ ਵੱਡੀ ਪੱਧਰ ਵਿੱਚ ਹੋਰ ਵੀ ਕਈ ਲੋਕ ਉਪਸਥਿਤ ਸਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h