Jalandhar By poll: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ 40153 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਹਨ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।
ਕਾਂਗਰਸ ਪਿਛਲੀ 4 ਵਾਰ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਹੈ।
‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਜਲੰਧਰ ‘ਚ ‘ਆਪ’ ਦੇ ਚੋਣ ਇੰਚਾਰਜ ਵਿੱਤ ਮੰਤਰੀ ਹਰਪਾਲ ਚੀਮਾ ਜਲੰਧਰ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।
ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 12350, ਨੋਟਾ ਨੂੰ 4450 ਅਤੇ ਹਰਮਨ ਪਿਆਰੇ ਉਮੀਦਵਾਰ ਨੀਤੂ ਸ਼ਤਰਾਂਵਾਲਾ ਨੂੰ 2928 ਵੋਟਾਂ ਮਿਲੀਆਂ ਹਨ। ਹੁਣ ਤੱਕ 577130 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।
ਇਸ ਸਬੰਧੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਪਿਛਲੀ ਵਾਰ ਵੀ ਇਸੇ ਤਰ੍ਹਾਂ ਸਖ਼ਤ ਟੱਕਰ ਹੋਈ ਸੀ ਪਰ ਬਾਅਦ ਵਿੱਚ ਕਾਂਗਰਸ ਦੀ ਜਿੱਤ ਹੋਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਅਜੇ ਵੀ ਆਸ ਹੈ ਕਿ ਕਾਂਗਰਸ ਜਿੱਤ ਸਕਦੀ ਹੈ।
ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਇਸ ਦੀ ਸ਼ੁਰੂਆਤ ਬੈਲਟ ਪੇਪਰਾਂ ਦੀ ਗਿਣਤੀ ਨਾਲ ਹੋਈ, ਜਿਸ ਵਿੱਚ ‘ਆਪ’ ਪਹਿਲੇ ਅਤੇ ਕਾਂਗਰਸ ਦੂਜੇ ਸਥਾਨ ‘ਤੇ ਰਹੀ।
ਅਤੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਗਿਣਤੀ ਕੇਂਦਰ ਦੇ ਬਾਹਰ ਹੀ ਰੋਕ ਲਿਆ ਗਿਆ। ਉਸ ਕੋਲ ਕਾਊਂਟਿੰਗ ਏਜੰਟ ਦਾ ਕਾਰਡ ਵੀ ਸੀ। ਪੁਲੀਸ ਅਤੇ ਚੋਣ ਕਮਿਸ਼ਨ ਦੀ ਟੀਮ ਨੇ ਉਸ ਨੂੰ ਕਿਹਾ ਕਿ ਵਿਧਾਇਕ ਹੋਣ ਕਾਰਨ ਉਹ ਅੰਦਰ ਨਹੀਂ ਜਾ ਸਕਦਾ। ਜਿਸ ਤੋਂ ਬਾਅਦ ਵਿਧਾਇਕ ਕੋਟਲੀ ਗਿਣਤੀ ਕੇਂਦਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h