ਵੀਰਵਾਰ, ਫਰਵਰੀ 5, 2026 05:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ ‘ਚ ਸਫ਼ਲ

ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ।

by Pro Punjab Tv
ਨਵੰਬਰ 19, 2025
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਪੱਸ਼ਟ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ‘ਨੌਕਰੀ ਮੰਗਣ ਵਾਲੇ’ ਨਹੀਂ, ਸਗੋਂ ‘ਨੌਕਰੀ ਦੇਣ ਵਾਲੇ’ ਬਣਾਇਆ ਜਾਵੇ ਅਤੇ ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਜ਼ਮੀਨੀ ਹਕੀਕਤ ਬਣ ਰਿਹਾ ਹੈ। ਸੰਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 1187 ਤੋਂ ਵੱਧ ਵਿਦਿਆਰਥੀਆਂ ਦਾ ਨੀਟ/ਜੇ.ਈ.ਈ ਵਰਗੀਆਂ ਔਖੀਆਂ ਪ੍ਰੀਖਿਆਵਾਂ ਪਾਸ ਕਰਨਾ ਇਸੇ ਕ੍ਰਾਂਤੀ ਦਾ ਜਿਉਂਦਾ-ਜਾਗਦਾ ਸਬੂਤ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਹਰਮੀਤ ਸਿੰਘ ਸੰਧੂ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਸਿੱਖਿਆ ਦਾ ਵਪਾਰੀਕਰਨ ਕੀਤਾ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦਿੱਤਾ, ਜਿਸ ਕਾਰਨ ਆਮ ਲੋਕਾਂ ਦਾ ਸਿਸਟਮ ਤੋਂ ਭਰੋਸਾ ਉੱਠ ਗਿਆ ਸੀ। ਪਰ ‘ਆਪ’ ਸਰਕਾਰ ਨੇ ₹231.74 ਕਰੋੜ ਦੇ ਵੱਡੇ ਨਿਵੇਸ਼ ਨਾਲ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕਰਕੇ ਆਮ ਘਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀ ਅਤੇ ਮੁਫ਼ਤ ਬੱਸ ਸੇਵਾ ਦੇਣਾ, ਖਾਸ ਕਰਕੇ ਵਿਦਿਆਰਥਣਾਂ ਦਾ ਸਸ਼ਕਤੀਕਰਨ ਕਰਨਾ, ਮਾਨ ਸਰਕਾਰ ਦੀ ‘ਮੌਕੇ ਦੀ ਸਮਾਨਤਾ’ ਦੀ ਗਰੰਟੀ ਨੂੰ ਪੂਰਾ ਕਰਦਾ ਹੈ।

‘ਆਪ’ ਉਮੀਦਵਾਰ ਨੇ ਸਫ਼ਲਤਾ ਦੇ ਅੰਕੜਿਆਂ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਦਲਾਅ ਹੁਣ ਨਤੀਜਿਆਂ ਵਿੱਚ ਦਿਖਾਈ ਦੇ ਰਿਹਾ ਹੈ। ਅੱਜ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ ਮੇਨਜ਼, 74 ਨੇ ਜੇ.ਈ.ਈ ਐਡਵਾਂਸਡ ਅਤੇ 848 ਵਿਦਿਆਰਥੀਆਂ ਨੇ ‘ਨੀਟ’ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਇਹ ਸ਼ਾਨਦਾਰ ਨਤੀਜੇ ਇਸ ਲਈ ਸੰਭਵ ਹੋਏ ਹਨ ਕਿਉਂਕਿ ‘ਸਕੂਲ ਆਫ਼ ਐਮੀਨੈਂਸ’ ਵਿੱਚ ਬੱਚਿਆਂ ਨੂੰ ਨੀਟ, ਜੇ.ਈ.ਈ., ਸੀ.ਐਲ.ਏ.ਟੀ, ਐਨ.ਆਈ.ਐਫ.ਟੀ ਅਤੇ ਰੱਖਿਆ ਸੇਵਾਵਾਂ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਲਮੀ ਪੱਧਰ ‘ਤੇ ਮੁਕਾਬਲਾ ਕਰ ਸਕਣ।

ਜਿੱਥੇ ਸੂਬੇ ਦੇ ਸੀਨੀਅਰ ਅਧਿਕਾਰੀ ਖੁਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਭਰੇ ਉਦਮੀ ਬਣਾਏਗੀ। ਮਾਨ ਸਰਕਾਰ ਸਿਰਫ਼ ਨੌਕਰੀਆਂ ਹੀ ਨਹੀਂ ਦੇ ਰਹੀ, ਸਗੋਂ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਖੁਦ ਕੰਪਨੀਆਂ ਖੋਲ੍ਹ ਕੇ ‘ਰੰਗਲਾ ਪੰਜਾਬ’ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਭ ਤੋਂ ਵੱਡਾ ਸਸ਼ਕਤੀਕਰਨ ਹੈ ਅਤੇ ‘ਆਪ’ ਸਰਕਾਰ ਦੀਆਂ ਇਹ ਨੀਤੀਆਂ ਪੰਜਾਬ ਦੇ ਭਵਿੱਖ ਨੂੰ ਉੱਜਵਲ ਬਣਾ ਰਹੀਆਂ ਹਨ।

Tags: cm maanlatest newslatest Updatepropunjabnewspropunjabtvpunjab govtpunjab news
Share198Tweet124Share49

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.