ਬੁੱਧਵਾਰ, ਨਵੰਬਰ 26, 2025 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਭੇਡਾਂ ਦੇ ਕੱਪੜਿਆਂ ‘ਚ ਛੁਪੇ ਹੋਏ ਬਘਿਆੜ: ਬਾਜਵਾ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖੁਦ ਨੂੰ "ਕੱਟੜ ਇਮਾਨਦਾਰ" ਕਹਿੰਦੀ ਆਮ ਆਦਮੀ ਪਾਰਟੀ (ਆਪ) ਦਾ ਨਾ ਸਿਰਫ਼ ਦਿੱਲੀ ਅਤੇ ਪੰਜਾਬ ਵਿੱਚ ਸਗੋਂ ਹਰ ਚੋਣ ਮੈਦਾਨ ਵਿੱਚ ਹੀ

by Bharat Thapa
ਨਵੰਬਰ 18, 2022
in Featured, Featured News, ਪੰਜਾਬ
0

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖੁਦ ਨੂੰ “ਕੱਟੜ ਇਮਾਨਦਾਰ” ਕਹਿੰਦੀ ਆਮ ਆਦਮੀ ਪਾਰਟੀ (ਆਪ) ਦਾ ਨਾ ਸਿਰਫ਼ ਦਿੱਲੀ ਅਤੇ ਪੰਜਾਬ ਵਿੱਚ ਸਗੋਂ ਹਰ ਚੋਣ ਮੈਦਾਨ ਵਿੱਚ ਹੀ ਹਰ ਰੋਜ਼ ਭ੍ਰਿਸ਼ਟਾਚਾਰ ਦਾ ਪਰਦਾਫ਼ਾਸ਼ ਹੋ ਰਿਹਾ ਹੈ। ਗੁਜਰਾਤ ਚ ‘ਆਪ’ ਦੇ ਦਿੱਲੀ ਦੇ ਮਾਡਲ ਟਾਊਨ ਤੋਂ ਵਿਧਾਇਕ ਅਖਲੀਸ਼ ਪਤੀ ਤ੍ਰਿਪਾਠੀ ਅਤੇ ਵਜ਼ੀਰਪੁਰ ਤੋਂ ਇਕ ਹੋਰ ਵਿਧਾਇਕ ਰਾਜੇਸ਼ ਗੁਪਤਾ, ਦੋਵਾਂ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਵੱਲੋਂ ਕੱਲ੍ਹ ਤਲਬ ਕੀਤਾ ਗਿਆ ਜਿਸ ਤੋਂ ਇਸ ਪਾਰਟੀ ਦੀ ਅਸਲੀਅਤ ਇਕ ਵਾਰ ਮੁੜ ਜੱਗ ਸਾਹਮਣੇ ਖੁੱਲ੍ਹ ਗਈ ਹੈ।

ਏ.ਸੀ.ਬੀ. ਨੇ ‘ਆਪ’ ਦੇ ਤਿੰਨ ਵਰਕਰਾਂ ਅਤੇ ਦਿੱਲੀ ਦੇ ਉਪਰੋਕਤ ਵਿਧਾਇਕਾਂ ਦੇ ਕਰੀਬੀ ਸਾਥੀਆਂ ਨੂੰ ਕਰੋੜਾਂ ਰੁਪਏ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਉੱਤੇ ਦੋਸ਼ ਹੈ ਕਿ ਇਨ੍ਹਾਂ ਨੇ ਗੋਪਾਲ ਖਾਰੀ ਤੋਂ ਰਿਸ਼ਵਤ ਦੇ ਰੂਪ ਵਿੱਚ 90 ਲੱਖ ਰੁਪਏ ਲਏ ਹਨ। ਇਸ ਪੈਸੇ ਦੇ ਬਦਲੇ ਗੋਪਾਲ ਦੀ ਪਤਨੀ ਸ਼ੋਭਾ ਖਾਰੀ ਨੂੰ ਕਮਲਾ ਨਗਰ (ਵਾਰਡ ਨੰ: 69) ਤੋਂ ਨਗਰ ਨਿਗਮ ਦਿੱਲੀ (ਐਮਸੀਡੀ) ਦੀ ਟਿਕਟ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਬਾਜਵਾ ਨੇ ਕਿਹਾ ਜਦੋਂ 12 ਨਵੰਬਰ ਨੂੰ ਜ਼ਾਰੀ ਉਮੀਦਵਾਰਾਂ ਦੀ ਅੰਤਿਮ ਸੂਚੀ ਵਿੱਚ ਸ਼ੋਭਾ ਦਾ ਨਾਮ ਨਹੀਂ ਆਇਆ ਤਾਂ ਵਿਧਾਇਕਾਂ ਅਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਗਿਆ। ਏ.ਸੀ.ਬੀ. ਦੇ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਵਿਧਾਇਕ ਤ੍ਰਿਪਾਠੀ ਨੂੰ 35 ਲੱਖ ਰੁਪਏ ਦਿੱਤੇ ਗਏ। 20 ਲੱਖ ਰੁਪਏ ਵਿਧਾਇਕ ਰਾਜੇਸ਼ ਗੁਪਤਾ ਨੂੰ ਸੌਂਪੇ ਗਏ। ਏਸੀਬੀ ਨੇ ਬੀਤੀ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਉਪਰੋਕਤ ਵਿਧਾਇਕਾਂ ਨਾਲ ਜੁੜੇ ਤਿੰਨਾਂ ਵਿਅਕਤੀਆਂ ਨੂੰ ਰੰਗੇ ਹੱਥੀਂ ਫੜਿਆ ਜਦੋਂ ਉਹ ਗੋਪਾਲ ਖਰੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਪੈਸੇ ਵਾਪਸ ਕਰਨ ਗਏ ਸਨ।

ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਭ੍ਰਿਸ਼ਟਾਚਾਰ ਦੀ ਅਜਿਹੀ ਕਾਰਵਾਈ ਲਈ ਅਜੇ ਤੱਕ ਉਨ੍ਹਾਂ ਦੇ ਵਿਧਾਇਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕੇਜਰੀਵਾਲ ਦੇ ਸਭ ਤੋਂ ਚਹੇਤੇ ਕੈਬਨਿਟ ਮੰਤਰੀ ਸਤਿੰਦਰ ਜੈਨ ਦੀ ਜ਼ਮਾਨਤ ਵੀ ਅਦਾਲਤ ਨੇ ਵੀਰਵਾਰ ਨੂੰ ਰੱਦ ਕਰ ਦਿੱਤੀ। ਕੇਜਰੀਵਾਲ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਆਧੁਨਿਕ ਸਮੇਂ ਦਾ ਸ਼ਹੀਦ ਭਗਤ ਸਿੰਘ ਕਰਾਰ ਦਿੱਤਾ ਸੀ।

ਇਸੇ ਤਰ੍ਹਾਂ ਸੂਰਤ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਉਮੀਦਵਾਰ ਕੰਚਨ ਜਰੀਵਾਲਾ ਨੇ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਹਨ। ਜਰੀਵਾਲਾ ਨੇ ਕਿਹਾ ਕਿ ਉਸ ਨੂੰ ਰੁਪਏ ਖ਼ਰਚਣ ਲਈ ਕਿਹਾ ਗਿਆ ਸੀ। ਜਰੀਵਾਲਾ ਮੁਤਾਬਕ ਵਿਧਾਨ ਸਭਾ ਚੋਣਾਂ ਲਈ ਇੱਕ ਕਰੋੜ ਖਰਚਣ ਲਈ ਕਿਹਾ ਗਿਆ ਪਰ ਉਸ ਕੋਲ ਇੰਨੇ ਪੈਸੇ ਨਹੀਂ ਸਨ, ਉਸਨੇ ਟਿਕਟ ਵਾਪਸ ਕਰਨ ਦਾ ਫ਼ੈਸਲਾ ਕੀਤਾ ਅਤੇ ਇੱਥੋਂ ਤੱਕ ਕਿਹਾ ਕਿ ‘ਆਪ’ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੀ ਟੀਮ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਅੰਦਰ ਹਰ ਰੋਜ਼ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋ ਰਿਹਾ ਹੈ ਕਿਉਂਕਿ ਪਾਰਟੀ ਦੇ ਬੋਲਣ ਅਤੇ ਚੱਲਣ ਵਿੱਚ ਬਹੁਤ ਅੰਤਰ ਹੈ। ਬਾਜਵਾ ਨੇ ਕਿਹਾ ਕਿ ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ, ਜੋ ‘ਆਪ’ ਦੇ ਪੰਜਾਬ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਰਹੇ ਹਨ, ਆਪਣੇ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਿਰੁੱਧ ਢੁੱਕਵੀਂ ਕਾਰਵਾਈ ਕਰਨ ‘ਚ ਅਸਫ਼ਲ ਰਹੇ ਹਨ, ਜਿਨ੍ਹਾਂ ਦੀ ਭ੍ਰਿਸ਼ਟਾਚਾਰ ਬਾਰੇ ਆਡੀਓ ਕਲਿੱਪ ਕਰੀਬ ਇੱਕ ਮਹੀਨਾ ਪਹਿਲਾਂ ਵਾਇਰਲ ਹੋਈ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aappartap bajwapropunjabtvpunjabnewssheep clothingwolf hiding
Share209Tweet131Share52

Related Posts

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025
Load More

Recent News

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.