ਲੁਧਿਆਣਾ ਦੇ ਪਿੰਡ ਲਹਿਰਾ ਤੋਂ ‘ਆਪ’ ਨੇਤਾ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹਮਲਾ ਹੋਇਆ ਹੈ। ਹਮਲਾਵਰਾਂ ਵੱਲੋਂ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਉਨ੍ਹਾਂ ਦੇ ਘਰ ‘ਚ ਖੜੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਨੂੰ ਅੱਧੀ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾ ਰਹੇ ‘ਆਪ’ ਆਗੂ ਸੁਖਵਿੰਦਰ ਸਿੰਘ ਸ਼ਿੰਦਾ ਦੇ ਘਰ ‘ਤੇ ਹਮਲਾ ਕਰ ਦਿੱਤਾ।
ਪੁਲਿਸ ਨੇ FIR ਦਰਜ ਕਰ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 5 ਤੋਂ 7 ਗੋਲੀਆਂ ਚਲਾਈਆਂ ਤੇ ਕਾਰ ਨੂੰ ਅੱਗ ਲਗਾ ਦਿੱਤੀ ਗਈ ਤੇ ਪਰਿਵਾਰ ਨੂੰ ਗੰਭੀਰ ਨਤੀਜਿਆਂ ਦੀ ਧਮਕੀ ਵੀ ਦਿੱਤੀ ਗਈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।