Arvind Kejriwal and Bhagwant Mann Gujarat Visit: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਐਤਵਾਰ ਤੋਂ ਚੋਣਾਂ ਵਾਲੇ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ।
‘ਆਪ’ ਦੇ ਸੂਬਾ ਜਨਰਲ ਸਕੱਤਰ ਮਨੋਜ ਸੋਰਠੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਅਤੇ ਪੰਜਾਬ ਸੀਐਮ ਮਾਨ ਦੋ ਦਿਨਾਂ ਦੌਰਾਨ ਭਾਵਨਗਰ, ਮਹਿਸਾਣਾ ਅਤੇ ਬਨਾਸਕਾਂਠਾ ਜ਼ਿਲ੍ਹਿਆਂ ਵਿੱਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ।
ਸੋਰਠੀਆ ਨੇ ਪੱਤਰਕਾਰਾਂ ਨੂੰ ਕਿਹਾ, ”ਉਹ ਐਤਵਾਰ ਦੁਪਹਿਰ ਨੂੰ ਭਾਵਨਗਰ ਪਹੁੰਚਣਗੇ ਅਤੇ ਉੱਥੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।”
ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦੋਵੇਂ ਨੇਤਾ ਮਹਿਸਾਣਾ ਜ਼ਿਲ੍ਹੇ ਦੇ ਉਂਝਾ ਸ਼ਹਿਰ ਅਤੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਸ਼ਹਿਰ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
ਸੋਰਠੀਆ ਨੇ ਕਿਹਾ, “ਦੋ ਦਿਨਾਂ ਦੌਰਾਨ ਦੋਵੇਂ ਨੇਤਾ ਸਥਾਨਕ ਨੇਤਾਵਾਂ ਨੂੰ ਵੀ ਮਿਲਣਗੇ ਅਤੇ ਆਉਣ ਵਾਲੀਆਂ ਚੋਣਾਂ ‘ਤੇ ਸੂਬੇ ਦੇ ‘ਆਪ’ ਨੇਤਾਵਾਂ ਨਾਲ ਮੀਟਿੰਗਾਂ ਕਰਨਗੇ।”
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਵਾਲੇ ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਚੋਣਾਂ ਹੋਣੀਆਂ ਹਨ।
ਕੇਜਰੀਵਾਲ ਨੇ ਹਾਲ ਹੀ ਵਿੱਚ ਕਈ ਵਾਰ ਗੁਜਰਾਤ ਦਾ ਦੌਰਾ ਕੀਤਾ ਤੇ ਕਈ ਵਾਅਦੇ ਕਰਦਿਆਂ ਉਨ੍ਹਾਂ ਕਿਹਾ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਰਾਜ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣਗੇ।