ਮੰਗਲਵਾਰ, ਸਤੰਬਰ 29, 2026 02:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

'ਆਪ' ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

by Pro Punjab Tv
ਸਤੰਬਰ 29, 2026
in Featured, Featured News, ਪੰਜਾਬ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਜਨ ਸੰਪਰਕ ਮੁਹਿੰਮ ਤਹਿਤ ਐਤਵਾਰ ਨੂੰ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਲੋਕਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰ ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਭਲਾਈ ਸਕੀਮਾਂ ਤੋਂ ਮਿਲ ਰਹੇ ਵਿੱਤੀ ਲਾਭਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।

ਐਮਐਲਏ ਰਜਿੰਦਰ ਪਾਲ ਕੌਰ ਨੇ ਵਾਰਡ ਨੰਬਰ 43 ਵਿੱਚ ਘਰ-ਘਰ ਪ੍ਰਚਾਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਅੱਜ ਹਰ ਆਮ ਪਰਿਵਾਰ ਨੂੰ ਸਲਾਨਾ ਬਚਤ ਦੇ ਰੂਪ ਵਿੱਚ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੀ ਕਚਹਿਰੀ ਵਿੱਚ ਪਹੁੰਚ ਰਹੇ ਹਨ।

ਐਮਐਲਏ ਜਸਵੀਰ ਸਿੰਘ ਨੇ ਪਿੰਡ ਮਸਤੀਵਾਲ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ੀਰੋ ਬਿਜਲੀ ਬਿਲ ਅਤੇ ਹੋਰ ਸਰਕਾਰੀ ਯੋਜਨਾਵਾਂ ਨੇ ਹਰ ਘਰ ਦੇ ਬਜਟ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਇਲਾਕੇ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਕੰਮਾਂ ਤੋਂ ਬਹੁਤ ਖੁਸ਼ ਹਨ।

ਐਮਐਲਏ ਮੋਹਿੰਦਰ ਭਗਤ ਨੇ ਵਾਰਡ ਨੰਬਰ 58 ਵਿੱਚ ਪ੍ਰਚਾਰ ਦੌਰਾਨ ਕਿਹਾ ਕਿ ਇਹ ਕੋਈ ਆਮ ਚੋਣ ਪ੍ਰਚਾਰ ਨਹੀਂ, ਸਗੋਂ ਬੀਤੇ ਸਾਢੇ 4 ਸਾਲਾਂ ਵਿੱਚ ਲੋਕਾਂ ਦੇ ਜੀਵਨ ‘ਚ ਆਏ ਬਦਲਾਅ ਦਾ ਲੇਖਾ-ਜੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੁਵਿਧਾਵਾਂ ਨਾਲ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ।

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਖਲਵਾੜਾ ਕਾਲੋਨੀ ਵਿੱਚ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਸ਼ਹਿਰੀ ਅਤੇ ਗ੍ਰਾਮੀਣ ਦੋਵਾਂ ਖੇਤਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਏ ਕ੍ਰਾਂਤੀਕਾਰੀ ਸੁਧਾਰਾਂ ਦਾ ਸਿੱਧਾ ਲਾਭ ਹਰ ਵਰਗ ਤੱਕ ਪਹੁੰਚਿਆ ਹੈ।

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਾਰਡ ਨੰਬਰ 17, ਅਲੀਪੁਰ ਅੁਰੈਹਾ ਵਿੱਚ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਿੱਧੇ ਤੌਰ ‘ਤੇ ਆਮ ਪਰਿਵਾਰਾਂ ਦੀ ਮਾਲੀ ਮਦਦ ਕਰ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਅਤੇ ਮੁਫ਼ਤ ਬਿਜਲੀ ਨਾਲ ਹਰ ਪਰਿਵਾਰ ਦੇ ਹਜ਼ਾਰਾਂ ਰੁਪਏ ਬਚ ਰਹੇ ਹਨ।

ਐਮਐਲਏ ਨੀਨਾ ਮਿੱਤਲ ਨੇ ਪਿੰਡ ਜੰਸਲਾ ਵਿੱਚ ਜਨ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ‘ਤੇ ਮੁਹਰ ਲਗਾ ਰਹੇ ਹਨ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਾਰਡ ਨੰਬਰ 4 ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਰ ਘਰ ਤੱਕ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੱਖਾਂ ਰੁਪਏ ਦੀਆਂ ਸਾਲਾਨਾ ਰਿਆਇਤਾਂ ਅਤੇ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ ‘ਤੇ ਮੋਹਰ ਲਗਾ ਰਹੇ ਹਨ।

ਐਮਐਲਏ ਜੀਵਨਜੋਤ ਕੌਰ ਨੇ ਵਾਰਡ ਨੰਬਰ 18 ਵਿੱਚ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਘਰ-ਘਰ ਪ੍ਰਚਾਰ ਦੌਰਾਨ ਮਿਲ ਰਿਹਾ ਪਿਆਰ ਇਹ ਸਾਫ਼ ਦਰਸਾਉਂਦਾ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ।

Tags: Aam Aadmi Party PunjabAAP leaders spread the slogan of 'Mann de Munafe' (Profit of Honour) across Punjabcm bhagwant maanlatest newsMann de Munafepro punjab tvpunjab news
Share197Tweet123Share49

Related Posts

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਸਤੰਬਰ 28, 2026
Load More

Recent News

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.