ਬਠਿੰਡਾ ‘ਚ ਵੋਟਾਂ ਪਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸਦੇ ਮੱਦੇਨਜ਼ਰ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਵਲੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਫਿਲਹਾਲ ਜ਼ਿਲ੍ਹੇ ‘ਚ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਜਾਰੀ ਹੈ।ਹੁਣ ਤੱਕ ਜ਼ਿਲ੍ਹੇ ‘ਚ 10 ਫੀਸਦੀ ਤੋਂ ਜ਼ਿਆਦਾ ਵੋਟਿੰਗ ਹੋ ਚੁੱਕੀ ਹੈ।ਲੋਕ ਸਵੇਰ ਤੋਂ ਹੀ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ ‘ਤੇ ਲਾਈਨਾਂ ‘ਚ ਲੱਗੇ ਹੋਏ ਹਨ।ਅੱਤ ਦੀ ਗਰਮੀ ਨੂੰ ਦੇਖਦੇ ਹੋਏ ਵੋਟਰਾਂ ਲਈ ਪੋਲਿੰਗ ਬੂਥਾਂ ‘ਤੇ ਖਾਸ ਇੰਤਜ਼ਾਮ ਕੀਤੇ ਗਏ ਹਨ।