ਮੰਗਲਵਾਰ, ਸਤੰਬਰ 22, 2026 11:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

'ਆਪ' ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

by Pro Punjab Tv
ਸਤੰਬਰ 22, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਪ ਮੰਤਰੀਆਂ ਨੇ ਸੋਮਵਾਰ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ।

ਇਸ ਮੁਹਿੰਮ ਦੌਰਾਨ ‘ਆਪ’ ਆਗੂਆਂ ਨੇ ਆਮ ਲੋਕਾਂ ਨਾਲ਼ ਸਿੱਧਾ ਰਾਬਤਾ ਕਾਇਮ ਕਰਦਿਆਂ ਮਾਨ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਜਨ-ਹਿੱਤੈਸ਼ੀ ਸਹੂਲਤਾਂ, ਜਿਵੇਂ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁਫ਼ਤ ਸਿੱਖਿਆ ਅਤੇ ਹੋਰ ਲੋਕ-ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਆਗੂਆਂ ਨੇ ਅੰਕੜਿਆਂ ਸਮੇਤ ਸਮਝਾਇਆ ਕਿ ਇਨ੍ਹਾਂ ਸਹੂਲਤਾਂ ਨਾਲ਼ ਹਰ ਪਰਿਵਾਰ ਦੇ ਮਹੀਨਾਵਾਰ ਬਜਟ ‘ਚ ਕਿੰਨੀ ਵੱਡੀ ਬਚਤ ਹੋ ਰਹੀ ਹੈ ਅਤੇ ਇਸ ਦਾ ਉਨ੍ਹਾਂ ਦੇ ਆਰਥਿਕ ਜੀਵਨ ‘ਤੇ ਕਿੰਨਾ ਸਕਾਰਾਤਮਕ ਅਸਰ ਪੈ ਰਿਹਾ ਹੈ।

ਡੋਰ-ਟੂ-ਡੋਰ ਪ੍ਰਚਾਰ ਦੌਰਾਨ ਲੋਕਾਂ ਨੇ ਮੰਤਰੀਆਂ ਅਤੇ ਪਾਰਟੀ ਆਗੂਆਂ ਦਾ ਭਰਵਾਂ ਸਵਾਗਤ ਕੀਤਾ। ਲੋਕਾਂ ਨੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ‘ਤੇ ਤਸੱਲੀ ਪ੍ਰਗਟਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਮਾਨ ਸਰਕਾਰ ਦੇ ਇਨ੍ਹਾਂ ਯਤਨਾਂ ਨਾਲ਼ ਉਨ੍ਹਾਂ ਦੇ ਘਰੇਲੂ ਖਰਚੇ ਘਟੇ ਹਨ, ਜਿਸ ਨਾਲ਼ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਵੱਡੀ ਰਾਹਤ ਮਿਲੀ ਹੈ।

ਸੁਨਾਮ ਹਲਕੇ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ, ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਯਤਨਾਂ ਅਤੇ ਹਰ ਘਰ ਨੂੰ ਮਿਲ ਰਹੇ ਸਿੱਧੇ ਵਿੱਤੀ ਫ਼ਾਇਦਿਆਂ ਦੀ ਜਾਣਕਾਰੀ ਦੇਣ ਲਈ ਪਾਰਟੀ ਵੱਲੋਂ ਇੱਕ ਵਿਸ਼ੇਸ਼ ਪੈਂਫਲੇਟ ਜਾਰੀ ਕੀਤਾ ਗਿਆ ਹੈ।

​ਅਮਨ ਅਰੋੜਾ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਆਪਣੇ ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦਾ ਕੰਮ ਕੀਤਾ ਹੈ। ਲੋਕਤੰਤਰ ਵਿੱਚ ਅਸਲੀ ਮਾਲਕ ਲੋਕ ਹੁੰਦੇ ਹਨ, ਇਸ ਲਈ ‘ਆਪ’ ਸਰਕਾਰ ਆਪਣੇ ਕੰਮਾਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ਼ ਕਰਕੇ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾ ਰਹੀ ਹੈ ਤਾਂ ਜੋ ਲੋਕ ਨਫ਼ੇ-ਨੁਕਸਾਨ ਨੂੰ ਸਮਝ ਕੇ ਵੋਟ ਪਾਉਣ ਦਾ ਸਹੀ ਫੈਸਲਾ ਲੈ ਸਕਣ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਗੁਮਰਾਹਕੁੰਨ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਤੋਂ ਆਗਾਹ ਕਰਨ ਲਈ ਪਾਰਟੀ ਜਲਦ ਹੀ ਮੈਂਬਰਸ਼ਿਪ ਡ੍ਰਾਈਵ ਵੀ ਸ਼ੁਰੂ ਕਰਨ ਜਾ ਰਹੀ ਹੈ।

​ਪੈਂਫਲੇਟ ਦੇ ਅੰਕੜਿਆਂ ਦਾ ਹਿਸਾਬ-ਕਿਤਾਬ ਸਾਂਝਾ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਮਾਨ ਸਰਕਾਰ ਦੀਆਂ ਨੀਤੀਆਂ ਨਾਲ਼ ਹਰ ਪਰਿਵਾਰ ਨੂੰ ਔਸਤਨ 1 ਲੱਖ 82 ਹਜ਼ਾਰ ਰੁਪਏ ਤੱਕ ਦਾ ਸਿੱਧਾ ਫਾਇਦਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਨਾਲ਼ ਹਰ ਘਰ ਦੇ ਸਾਲਾਨਾ ਲਗਭਗ 18,000 ਰੁਪਏ ਬਚ ਰਹੇ ਹਨ, ਜਦਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਨਾਲ਼ ਪਰਿਵਾਰਾਂ ਦੀ 24,000 ਰੁਪਏ ਸਾਲਾਨਾ ਬਚਤ ਹੋ ਰਹੀ ਹੈ। ਇਸ ਤੋਂ ਇਲਾਵਾ ਮਾਵਾਂ-ਭੈਣਾਂ ਨੂੰ ਮਿਲਣ ਵਾਲੀ 1000 ਜਾਂ 1500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਆਮ ਆਦਮੀ ਕਲੀਨਿਕਾਂ ਵਾਂਗ ਸਿਹਤ ਸਹੂਲਤਾਂ ਨਾਲ਼ ਸਾਲ ਦੇ ਹਜ਼ਾਰਾਂ-ਲੱਖਾਂ ਰੁਪਏ ਬਚ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਮਹਿਸੂਸ ਕਰ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ਼ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵੱਡਾ ਆਰਥਿਕ ਲਾਭ ਪਹੁੰਚਿਆ ਹੈ।

ਉਥੇ ਹੀ ਮੰਤਰੀ ਕਟਾਰੂਚਕ ਨੇ ਪਠਾਨਕੋਟ ਦੇ ਭਟੋਇਆ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ, ਅਕਾਲੀ ਦਲ ਜਾਂ ਬੀਜੇਪੀ ਵਰਗੀਆਂ ਪਾਰਟੀਆਂ ਦੀ ਸਰਕਾਰ ਆਉਂਦੀ ਹੈ, ਤਾਂ ਉਹ ਆਮ ਲੋਕਾਂ ਦੇ ਮਾਫ਼ ਕੀਤੇ ਬਿਜਲੀ ਬਿੱਲਾਂ ਦੀ ਸਹੂਲਤ ਬੰਦ ਕਰ ਦੇਣਗੀਆਂ ਅਤੇ ਸੂਬੇ ‘ਚ ਮੁੜ ਨਸ਼ੇ ਦਾ ਕਾਰੋਬਾਰ ਵਧੇਗਾ। ਇਸ ਮੌਕੇ ਉਨ੍ਹਾਂ ਨੇਲੋਕਾਂ ਨੂੰ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲੇ ਫਾਇਦਿਆਂ ਸੰਬੰਧੀ ਪੰਫਲੇਟ ਵੀ ਵੰਡੇ।

ਕੈਬਿਨੇਟ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ਼ ਮੁਲਾਕਾਤ ਕੀਤੀ ਅਤੇ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਰਚਾ ਕੀਤੀ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦੇ ਆਰਥਿਕ ਫ਼ਾਇਦਿਆਂ ਬਾਰੇ ਜਾਣਕਾਰੀ ਵੀ ਦਿੱਤੀ। ਲੋਕਾਂ ਨੇ ਸਹੂਲਤਾਂ ‘ਤੇ ਤਸੱਲੀ ਪ੍ਰਗਟਾਈ ਅਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ।

ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਪਣੇ ਹਲਕੇ ਦੇ ਇਲਾਕਾ ਵਾਸੀਆਂ ਨਾਲ਼ ਕੀਤੀਆਂ ਮੁਲਾਕਾਤਾਂ ਅਤੇ ਮਾਨ ਸਰਕਾਰ ਦਾ ਰਿਪੋਰਟ ਕਾਰਡਪੇਸ਼ ਕੀਤਾ, ਇਸ ਮੌਕੇ ਉਹਨਾਂ ਨੇ ਅਨੇਕਾਂ ਪਰਿਵਾਰਾਂ ਨੂੰ ₹10 ਲੱਖ ਵਾਲ਼ੇ ਸਿਹਤ ਕਾਰਡ ਵੀ ਵੰਡੇ। ਸਿਖਿਆ ਮੰਤਰੀ ਹਰਜੋਤ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਰਵਜੋਤ ਸਿੰਘ, ਮੋਹਿੰਦਰ ਭਗਤ, ਤਰੁਣਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡਿਆਂ ਅਤੇ ਹਰਭਜਨ ਸਿੰਘ ਈਟੀਓ ਨੇ ਵੀ ਇਸ ਮੁਹਿੰਮ ਨੂੰ ਅੱਗੇ ਵਵਾਉਂਦਿਆ ਆਪਣ-ਆਪਣੇ ਹਲਕਿਆਂ ਵਿੱਚ ਪ੍ਰਚਾਰ ਕੀਤਾ।

ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਵੱਖ-ਵੱਖ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ, ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਤੇ ਪਹਿਲਕਦਮੀਆਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਪਹੁੰਚਾ ਰਹੀਆਂ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਂਫਲੇਟ ਜਾਰੀ ਕਰਦਿਆਂ ਲੋਕਾਂ ਨੂੰ ਦੱਸਿਆ:

  1. ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਨੂੰ ਭੁੱਲ ਕੇ ਵੀ ਵੋਟ ਨਾ ਦਿਓ। ਇਨ੍ਹਾਂ ਨੂੰ ਵੋਟ ਪਾਉਣਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਬਹੁਤ ਖ਼ਤਰਨਾਕ ਹੋ ਸਕਦਾ ਹੈ। ਜੇਕਰ ਇਹ ਪਾਰਟੀਆਂ ਸੱਤਾ ਵਿੱਚ ਆਉਂਦੀਆਂ ਹਨ:
  2. ਇਹ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ। ਤੁਹਾਨੂੰ ਦੁਬਾਰਾ ਹਜ਼ਾਰਾਂ ਰੁਪਏ ਦੇ ਬਿੱਲ ਭਰਨੇ ਪੈਣਗੇ।
  3. ਅਕਾਲੀ ਅਤੇ ਭਾਜਪਾ ਸਰਕਾਰ ਦੇ ਮੰਤਰੀ ਨਸ਼ੇ ਵੇਚਦੇ ਹੁੰਦੇ ਸਨ। ਜੇਕਰ ਉਹ ਵਾਪਸ ਆ ਗਏ ਤਾਂ ਪੰਜਾਬ ਵਿੱਚ ਫਿਰ ਤੋਂ ਸ਼ਰੇਆਮ ਨਸ਼ੇ ਵਿਕਣਗੇ।
  4. ਇਹ ਸਾਰੇ ਆਮ ਆਦਮੀ ਕਲੀਨਿਕ ਬੰਦ ਕਰ ਦੇਣਗੇ।
  5. ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਖਾਤੇ ਬੰਦ ਕਰ ਦੇਣਗੇ ਜਿਨ੍ਹਾਂ ਵਿੱਚ ਹਰ ਤਿੰਨ ਮਹੀਨਿਆਂ ਬਾਅਦ ₹3,000 ਜਾਂ ₹4,500 ਆ ਰਹੇ ਹਨ।
  6. ਆਪ ਸਰਕਾਰ ਖੇਤਾਂ ਤੱਕ ਨਹਿਰੀ ਪਾਣੀ ਲੈ ਕੇ ਆਈ। ਇਹ ਪਾਰਟੀਆਂ ਉਹ ਨਹਿਰੀ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਵੇਚ ਦੇਣਗੀਆਂ।
  7. ਆਪ ਸਰਕਾਰ ਨੇ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਦੇਣੀ ਸ਼ੁਰੂ ਕੀਤੀ ਸੀ। ਜੇਕਰ ਤੁਸੀਂ ਉਨ੍ਹਾਂ ਨੂੰ ਵੋਟ ਦਿੱਤੀ ਤਾਂ ਤੁਹਾਨੂੰ ਬਿਜਲੀ ਦੀ ਉਡੀਕ ਵਿੱਚ ਫਿਰ ਤੋਂ ਸਾਰੀ ਰਾਤ ਜਾਗਣਾ ਪਵੇਗਾ।
  8. ਇਹ ਉਹ ਕਾਰਡ ਬੰਦ ਕਰ ਦੇਣਗੇ ਜੋ ਪ੍ਰਾਈਵੇਟ ਹਸਪਤਾਲਾਂ ਵਿੱਚ ₹10 ਲੱਖ ਤੱਕ ਦਾ ਮੁਫ਼ਤ ਇਲਾਜ ਦਿੰਦਾ ਹੈ।
  9. ਇਹ ‘ਤੀਰਥ ਯਾਤਰਾ’ ਅਤੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਬੰਦ ਕਰ ਦੇਣਗੇ।
  10. ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸੁਧਾਰਨ ਲਈ ਸਖ਼ਤ ਮਿਹਨਤ ਕੀਤੀ। ਇਹ ਪਾਰਟੀਆਂ ਸਾਰੇ ਸਕੂਲਾਂ ਨੂੰ ਫਿਰ ਤੋਂ ਤਬਾਹ ਕਰ ਦੇਣਗੀਆਂ।
  11. ਜੇਕਰ ਇਹ ਪਾਰਟੀਆਂ ਸੱਤਾ ਵਿੱਚ ਆਉਂਦੀਆਂ ਹਨ, ਤਾਂ ਤੁਹਾਨੂੰ ਸਰਕਾਰੀ ਨੌਕਰੀਆਂ ਲਈ ਫਿਰ ਤੋਂ ਰਿਸ਼ਵਤ ਦੇਣੀ ਪਵੇਗੀ। ਭਗਵੰਤ ਮਾਨ ਨੇ ਵੱਡੀ ਮੁਸ਼ਕਿਲ ਨਾਲ ਸਰਕਾਰੀ ਨੌਕਰੀਆਂ ਲਈ ਰਿਸ਼ਵਤਖੋਰੀ ਖ਼ਤਮ ਕੀਤੀ ਹੈ।
Tags: Aam Aadmi Party PunjabAAP ministers deliver 'benefits of dignity' to every householdlatest newspro punjab tvpunjab news
Share197Tweet123Share49

Related Posts

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਸਤੰਬਰ 20, 2026

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026
Load More

Recent News

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.