Punjab News: ਲੁਧਿਆਣਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਵਿੱਚ ਲਗਾਤਾਰ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਸੀ ਜਿਸ ਕਰਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡਾਂ ‘ਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ ਗਿਆ ਤੇ ਐਲਾਨ ਕੀਤਾ ਗਿਆ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਪਾਉਣ ਦੀ ਅਪੀਲ ਕਰਦੇ ਹਨ ਕਿਉਂਕਿ ਕਿਸਾਨਾਂ ਦਾ ਜਿੰਨਾ ਵੱਡਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕਰਨੀ ਤਾਂ ਮੁਸ਼ਕਿਲ ਹੈ ਪਰ ਇਸ ਘੜੀ ‘ਚ ਸਰਕਾਰ ਅਤੇ ਐਮਐਲਏ ਕਿਸਾਨਾਂ ਦੇ ਨਾਲ ਖੜੇ ਹਨ।
ਇਸ ਦੌਰਾਨ ਪਿੰਡਾਂ ‘ਚ 50 ਤੋਂ 70 ਫੀਸਦੀ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਜਤਾਇਆ ਗਿਆ ਹੈ ਅਤੇ ਕਿਸਾਨਾਂ ਨੇ ਦਸਿਆ ਕੇ ਹੁਣ ਤਕ 50 ਤੋਂ 70 ਫੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ ਅਤੇ ਜੇਕਰ ਕੱਲ੍ਹ ਜਾਂ ਆਉਂਦੇ ਦਿਨਾਂ ਚ ਮੁੜ ਤੋਂ ਮੀਂਹ ਪੈਂਦਾ ਹੈ ਤਾਂ ਇਹ ਨੁਕਸਾਨ 80 ਤੋਂ ਵਧੇਰੇ ਫੀਸਦੀ ਹੋ ਜਾਵੇਗਾ। ਕਿਉਂਕਿ ਕਿਸਾਨਾਂ ਦੀਆਂ ਫ਼ਸਲਾਂ ਤਿਆਰ ਖੜੀਆਂ ਸੀ।
ਐਮਐਲਏ ਹਰਦੀਪ ਸਿੰਘ ਮੁੱਡੀਆਂ ਵੱਲੋਂ ਮੌਕੇ ‘ਤੇ ਮੌਜੂਦ ਪ੍ਰਸਾਸ਼ਨਿਕ ਅਫਸਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਿਸਾਨਾਂ ਦੀ ਨੁਕਸਾਨੀ ਫਸਲਾਂ ਸਬੰਧੀ ਗਿਰਦਾਵਰੀ ਕਰਨ ਅਤੇ ਮੁੱਖ ਮੰਤਰੀ ਮਾਣਯੋਗ ਭਗਵੰਤ ਮਾਨ ਵੱਲੋਂ ਜੋ ਉਨ੍ਹਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ ਉਹ ਰਾਹਤ ਦਿੱਤੀ ਜਾਵੇ। ਸਾਹਨੇਵਾਲ ਦੇ ਵਿਧਾਇਕ ਨੇ ਕਿਹਾ ਕਿ ਇਸ ਵਕਤ ਕਿਸਾਨਾਂ ਨੂੰ ਮੇਰੀ ਤਨਖਾਹ ਨਾਲੋਂ ਮਦਦ ਦੀ ਵਧੇਰੇ ਲੋੜ ਹੈ ਇਸ ਕਰਕੇ ਉਨ੍ਹਾ ਨੇ ਆਪਣੀ ਮਾਰਚ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਚ ਦੇਣ ਦਾ ਐਲਾਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h