ਸੂਬੇ ‘ਚ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਇਕ ਹੋਰ ‘ਆਪ’ ਵਿਧਾਇਕ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਇਹ ਐਕਸ਼ਨ ਖਡੂਰ ਸਾਹਿਬ ਦੇ ਐਮਐਲਏ ‘ਤੇ ਹੋਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਦੱਸ ਦੇਈਏ ਕਿ ਉਸਮਾ ਕਾਂਡ ਮਾਮਲੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੜਕੀ ਨਾਲ ਛੇੜਛਾੜ ਕਰਨ ਤੇ ਕੁੱਟਮਾਰ ਕਰਨ ਮਾਮਲੇ ਵਿੱਚ ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦਿੱਤਾ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।