ਸ਼ੁੱਕਰਵਾਰ, ਦਸੰਬਰ 19, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ।

by Pro Punjab Tv
ਦਸੰਬਰ 19, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ।

ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ।

ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀਤਾ ਜਾਂਦਾ ਹੈ। ਕੇਂਦਰ ਵੱਲੋਂ ਵਰਕਰ ਨੂੰ ਮਹਿਜ਼ 4500 ਰੁਪਏ ਅਤੇ ਹੈਲਪਰ ਨੂੰ 2250 ਰੁਪਏ ਦਿੱਤੇ ਜਾਂਦੇ ਹਨ। ਸਰਕਾਰ ਉਨ੍ਹਾਂ ਦੇ ਭੱਤੇ ਵਧਾ ਕੇ ਪੱਕੀ ਤਨਖਾਹ ਨਿਰਧਾਰਤ ਕਰੇ ਅਤੇ ਉਨ੍ਹਾਂ ਨੂੰ ਪੱਕਾ ਕਰੇ।

ਆਪ ਮੈਂਬਰ ਪਾਰਲੀਮੈਂਟ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦਾ 20000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਅਤੇ ਉੱਪਰੋਂ ਬੁਨਿਆਦੀ ਢਾਂਚਾ ਅਸਤ ਵਿਅਸਤ ਹੋ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦਾ ਹੜ੍ਹ ਪੈਕੇਜ ਐਲਾਨਿਆ ਗਿਆ ਪਰ ਹੁਣ ਤੱਕ ਕੁਝ ਵੀ ਨਹੀਂ ਮਿਲਿਆ। ਕੇਂਦਰ ਹੜ੍ਹਾਂ ਦੇ ਐਲਾਨੇ ਪੈਕੇਜ ਦੇ ਨਾਲ 20 ਹਜ਼ਾਰ ਕਰੋੜ ਤੁਰੰਤ ਜਾਰੀ ਕਰੇ।

ਜਨਤਕ ਵੰਡ ਪ੍ਰਣਾਲੀ ਲਈ ਰਾਸ਼ਨ-ਕਾਰਡਾਂ ਦੀ ਘੱਟ ਗਿਣਤੀ ਦਾ ਮਾਮਲਾ ਉਠਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਕੋਵਿਡ ਕਾਰਨ 2021 ਵਿੱਚ ਜਨਗਣਨਾ ਨਹੀਂ ਹੋਈ ਅਤੇ ਆਉਂਦੇ ਸਮੇਂ ਵਿੱਚ ਵੀ ਇਸ ਦੀ ਕੋਈ ਸੰਭਾਵਨਾ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ 2011 ਦੀ ਜਨਗਣਨਾ ਮੁਤਾਬਕ ਪੰਜਾਬ ਵਿੱਚ 14145000 ਰਾਸ਼ਨ ਕਾਰਡ ਬਣੇ ਹਨ ਜਦੋਂਕਿ ਆਬਾਦੀ ਵਿੱਚ ਹੋਏ ਵਾਧੇ ਨੂੰ ਦੇਖਦਿਆਂ ਗਰੀਬੀ ਰੇਖਾ ਤੋਂ ਹੇਠਾਂ ਪਰਿਵਾਰਾਂ ਦੀ ਗਿਣਤੀ ਵੀ ਵਧ ਗਈ ਹੈ ਜਿਸ ਕਾਰਨ ਪੰਜਾਬ ਵਿੱਚ ਰਾਸ਼ਨ ਕਾਰਡਾਂ ਦੀ ਗਿਣਤੀ ਵਧਾਈ ਜਾਵੇ।

ਖੇਡ ਗ੍ਰਾਂਟਾਂ ਵਿੱਚ ਪੰਜਾਬ ਨਾਲ ਹੁੰਦੀ ਵਿਤਕਰੇਬਾਜ਼ੀ ਦਾ ਮਾਮਲਾ ਉਠਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਦੀਆਂ ਗਰਾਂਟਾਂ ਵਿੱਚ ਪੰਜਾਬ ਨੂੰ ਅੱਖੋ ਪਰੋਖੇ ਕੀਤਾ ਗਿਆ ਜਦੋਂਕਿ 2024 ਵਿੱਚ ਗੁਜਰਾਤ ਨੂੰ ਕਰੋੜ ਰੁਪਏ ਦਿੱਤੇ ਗਏ। 2024 ਪੈਰਿਸ ਓਲੰਪਿਕ ਖੇਡਾਂ ਵਿੱਚ ਗੁਜਰਾਤ ਨੇ ਕੋਈ ਤਮਗਾ ਨਹੀਂ ਜਿੱਤਿਆ ਜਦੋਂਕਿ ਪੰਜਾਬ ਦੇ 8 ਖਿਡਾਰੀਆਂ ਨੇ ਹਾਕੀ ਵਿੱਚ ਤਮਗ਼ਾ ਜਿੱਤਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੰਸਾਰਪੁਰ ਜਿਹੇ ਪਿੰਡ ਵੀ ਹਨ ਜਿਨ੍ਹਾਂ ਇੱਕ ਪਿੰਡ ਵਿੱਚੋਂ ਕਈ ਤਮਗ਼ਾ ਜੇਤੂ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਗ੍ਰਾਂਟ ਸੂਬਿਆਂ ਨੂੰ ਉਨ੍ਹਾਂ ਦੇ ਖੇਡ ਪ੍ਰਦਰਸ਼ਨ ਅਨੁਸਾਰ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਾਲ 2030 ਵਿੱਚ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਇਸ ਵਾਰ ਸਪਲੀਮੈਂਟਰੀ ਗਰਾਂਟਾਂ ਵਿੱਚ ਖੇਡਾਂ ਲਈ ਕੋਈ ਮੰਗ ਨਹੀਂ ਕੀਤੀ।

Tags: Aam Aadmi Party PunjabAAP MP demands increase in modest honorarium to Anganwadi workers and helpers in Parliamentlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share197Tweet123Share49

Related Posts

ਸਰਦ ਰੁੱਤ ਸੈਸ਼ਨ ਮੁਲਤਵੀ, ਸੱਤਾਧਾਰੀ ਅਤੇ ਵਿਰੋਧੀ ਧਿਰਾਂ ਨੇ ਇਕੱਠਿਆਂ ਪੀਤੀ ਚਾਹ

ਦਸੰਬਰ 19, 2025

AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

ਦਸੰਬਰ 19, 2025

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਸੰਬਰ 19, 2025

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਦਸੰਬਰ 19, 2025

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025
Load More

Recent News

ਸਰਦ ਰੁੱਤ ਸੈਸ਼ਨ ਮੁਲਤਵੀ, ਸੱਤਾਧਾਰੀ ਅਤੇ ਵਿਰੋਧੀ ਧਿਰਾਂ ਨੇ ਇਕੱਠਿਆਂ ਪੀਤੀ ਚਾਹ

ਦਸੰਬਰ 19, 2025

‘ਆਪ’ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

ਦਸੰਬਰ 19, 2025

AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

ਦਸੰਬਰ 19, 2025

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਸੰਬਰ 19, 2025

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਦਸੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.